ਰਾਘਵ ਚੱਢਾ ਦੇ ਸਵਾਲ ’ਤੇ ਕੇਂਦਰ ਦਾ ਖ਼ੁਲਾਸਾ, 6 ਸਾਲਾਂ ’ਚ ਐਕਸਾਈਜ਼ ਡਿਊਟੀ ਤੋਂ ਇਕੱਠੇ ਕੀਤੇ 16 ਲੱਖ ਕਰੋੜ ਰੁਪਏ
Friday, Jul 22, 2022 - 06:00 PM (IST)
ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਕਿਉਂ ਆ ਰਿਹਾ ਹੈ, ਜਦਕਿ ਪਿਛਲੇ ਛੇ ਸਾਲਾਂ ’ਚ ਕੇਂਦਰ ਸਰਕਾਰ ਨੇ ਸਿਰਫ਼ ਆਬਕਾਰੀ ਡਿਊਟੀ (ਐਕਸਾਈਜ਼ ਡਿਊਟੀ ਕੁਲੈਕਸ਼ਨ) ਤੋਂ 16 ਲੱਖ ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਹੈ। ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ’ਚ ਕੇਂਦਰ ਸਰਕਾਰ ਨੇ ਸੰਸਦ ਵਿਚ ਖ਼ੁਲਾਸਾ ਕੀਤਾ ਕਿ ਸਰਕਾਰ ਨੇ 2016 ਤੋਂ ਲੈ ਕੇ ਹੁਣ ਤੱਕ ਪੈਟਰੋਲੀਅਮ ਪਦਾਰਥਾਂ ’ਤੇ ਐਕਸਾਈਜ਼ ਡਿਊਟੀ ਤੋਂ 16 ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ : ਗੈਂਗਸਟਰਾਂ ਨੂੰ ਮੁੱਖ ਧਾਰਾ ’ਚ ਵਾਪਸ ਆਉਣ ਦੀ CM ਮਾਨ ਵੱਲੋਂ ਅਪੀਲ, ਨਾਲ ਹੀ ਦਿੱਤੀ ਇਹ ਚਿਤਾਵਨੀ
ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ 2021-22 ਵਿੱਤੀ ਸਾਲ ’ਚ ਸਰਕਾਰ ਵੱਲੋਂ ਪੈਟਰੋਲੀਅਮ ਸੈਕਟਰ ਤੋਂ ਐਕਸਾਈਜ਼ ਡਿਊਟੀ ਦੇ ਰੂਪ ’ਚ 3.63 ਲੱਖ ਕਰੋੜ ਰੁਪਏ ਵਸੂਲੇ ਗਏ। ਇਹ ਕੁਲੈਕਸ਼ਨ 2020-21 ’ਚ 3.72 ਲੱਖ ਕਰੋੜ ਰੁਪਏ, 2019-20 ’ਚ 2.23 ਲੱਖ ਕਰੋੜ ਰੁਪਏ, 2018-19 ’ਚ 2.14 ਲੱਖ ਕਰੋੜ ਰੁਪਏ, 2017-18 ’ਚ 2.29 ਲੱਖ ਕਰੋੜ ਰੁਪਏ ਅਤੇ 2016-17 ਵਿੱਤੀ ਸਾਲ ’ਚ 2.42 ਲੱਖ ਕਰੋੜ ਰੁਪਏ ਸੀ।