ਚੰਗੀ ਖ਼ਬਰ : ਕੇਂਦਰ ਸਰਕਾਰ ਨੇ ਪੰਜਾਬ ਨੂੰ ਜਾਰੀ ਕੀਤਾ ਰੁਕਿਆ ਹੋਇਆ 3500 ਕਰੋੜ ਦਾ ਫੰਡ
Saturday, Jul 24, 2021 - 02:19 PM (IST)
ਚੰਡੀਗੜ੍ਹ : ਸੂਬੇ ਦੇ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ 1600 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਜਾਰੀ ਕੀਤਾ ਗਿਆ ਹੈ, ਜਿਸ ਨੂੰ ਪਿਛਲੇ ਸਾਲ ਝੋਨੇ ਦੀ ਸੀਜ਼ਨ ਦੌਰਾਨ ਰੋਕਿਆ ਗਿਆ ਸੀ। ਇਸ ਤੋਂ ਇਲਾਵਾ ਕੇਂਦਰ ਨੇ ਆੜ੍ਹਤੀਆਂ ਦੇ ਖ਼ਰਚੇ ਵੱਜੋਂ ਹੋਰ 1700 ਕਰੋੜ ਰੁਪਏ ਜਾਰੀ ਕੀਤੇ ਹਨ। ਕਸਟਡੀ ਅਤੇ ਮੈਨਟੇਨੈਂਸ ਲਈ ਤਕਰੀਬਨ ਇਕ ਦਹਾਕੇ ਤੋਂ ਪੈਂਡਿੰਗ ਪਏ 276 ਰੁਪਏ ਵੀ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ...ਤਾਂ ਕੈਪਟਨ ਤੇ ਸਿੱਧੂ ਦੀ ਜ਼ਿੱਦ ਪੂਰੀ ਕਰਨ ਲਈ ਪੰਜਾਬ ਭਵਨ 'ਚ ਰੱਖੀ ਗਈ ਸੀ 'ਟੀ ਪਾਰਟੀ'
ਇਸ ਤਰ੍ਹਾਂ ਕੇਂਦਰ ਵੱਲੋਂ ਨਕਦੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੂੰ 3576 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਲੰਘੇ ਹਫ਼ਤੇ ਹੀ ਪੇਂਡੂ ਵਿਕਾਸ ਫੰਡ ਦਾ ਪੈਸਾ ਰਿਲੀਜ਼ ਕਰਨ ਸਬੰਧੀ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕੇਂਦਰ ਸਰਕਾਰ ਦੇ ਸਬੰਧਿਤ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਕੇਂਦਰ ਵੱਲੋਂ ਇਹ ਪੈਸਾ ਜਾਰੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਸਿੱਧੂ' ਨੇ ਆਪਣੇ ਭਾਸ਼ਣ 'ਚ ਇਕ ਵਾਰ ਵੀ ਨਹੀਂ ਲਿਆ ਮੁੱਖ ਮੰਤਰੀ ਦਾ ਨਾਂ
ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਇਸ ਦਾ ਬਕਾਇਆ ਦੇਣ ਲਈ ਕੇਂਦਰ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਕੇਂਦਰ ਅਤੇ ਸੂਬੇ ਦਰਮਿਆਨ ਮਜ਼ਬੂਤ ਸਬੰਧ ਬਣਾਈ ਰੱਖਣ 'ਚ ਸਹਾਈ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ