ਪੰਜਾਬ ਲਈ ਕੇਂਦਰ ਵਲੋਂ SDRF ਫੰਡ ਦੀ ਕਿਸ਼ਤ ਜਾਰੀ, ਜਾਣੋ ਕਿੰਨੇ ਕਰੋੜ ਆਉਣਗੇ ਖ਼ਾਤੇ 'ਚ

Wednesday, Sep 17, 2025 - 02:40 PM (IST)

ਪੰਜਾਬ ਲਈ ਕੇਂਦਰ ਵਲੋਂ SDRF ਫੰਡ ਦੀ ਕਿਸ਼ਤ ਜਾਰੀ, ਜਾਣੋ ਕਿੰਨੇ ਕਰੋੜ ਆਉਣਗੇ ਖ਼ਾਤੇ 'ਚ

ਚੰਡੀਗੜ੍ਹ : ਪੰਜਾਬ ਲਈ ਕੇਂਦਰ ਤੋਂ ਵੱਡੀ ਰਾਹਤ ਭਰੀ ਖ਼ਬਰ ਆਈ ਹੈ, ਜਿਸ ਨਾਲ ਸੂਬਾ ਸਰਕਾਰ ਨੇ ਸੁੱਖ ਦਾ ਸਾਹ ਲਿਆ ਹੈ। ਦਰਅਸਲ ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਮਦਦ ਲਈ ਹਿਮਾਚਲ ਦੇ ਨਾਲ-ਨਾਲ ਪੰਜਾਬ ਲਈ ਵੀ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐੱਸ. ਡੀ. ਆਰ. ਐੱਫ.) ਦੀ 240 ਕਰੋੜ ਰੁਪਏ ਦੀ ਐਡਵਾਂਸ ਕਿਸ਼ਤ ਜਾਰੀ ਕੀਤੀ ਹੈ। ਸੂਬੇ 'ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ CM ਮਾਨ ਵਲੋਂ ਸਖ਼ਤ ਹਦਾਇਤਾਂ ਜਾਰੀ, ਇਨ੍ਹਾਂ ਜ਼ਿਲ੍ਹਿਆਂ ਨੂੰ ਲੈ ਕੇ ਜਾਰੀ ਕੀਤੇ ਨਿਰਦੇਸ਼

ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਇਹ ਰਕਮ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਭਾਰਤੀ ਰਿਜ਼ਰਵ ਬੈਂਕ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਇਸ ਰਕਮ ਨੂੰ ਤੁਰੰਤ ਸਬੰਧਿਤ ਸੂਬਾ ਸਰਕਾਰਾਂ ਦੇ ਖ਼ਾਤਿਆਂ 'ਚ ਜਮ੍ਹਾਂ ਕਰਵਾਏ ਤਾਂ ਜੋ ਇਸ ਦੀ ਸਮੇਂ ਸਿਰ ਵਰਤੋਂ ਕੀਤੀ ਜਾ ਸਕੇ। ਪੰਜਾਬ 'ਚ ਚੱਲ ਰਹੇ ਰਾਹਤ ਕਾਰਜਾਂ 'ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਇਹ ਰਕਮ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਅਧਿਆਪਕਾਂ ਦੀ ਸੇਵਾਮੁਕਤੀ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਹੁਣ ਕਦੋਂ ਹੋਣਗੇ RETIRE

ਦੱਸਣਯੋਗ ਹੈ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਖੇਤੀਯੋਗ ਜ਼ਮੀਨ 'ਚ ਸਿਲਟ ਮੁਕਤ ਕਰਨ ਲਈ ਰਾਸ਼ਟਰੀ ਖੇਤੀਬਾੜੀ ਵਿਕਾਸ ਯੋਜਨਾ ਤਹਿਤ 151 ਕਰੋੜ ਰੁਪਏ ਦਿੱਤੇ ਜਾਣ। ਇਹ ਵੀ ਦੱਸ ਦੇਈਏ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਹੜ੍ਹਾਂ ਕਾਰਨ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ ਅਤੇ ਸੂਬਾ ਸਰਕਾਰ ਵਲੋਂ ਇਨ੍ਹਾਂ ਜ਼ਿਲ੍ਹਿਆਂ 'ਚ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 


 


author

Babita

Content Editor

Related News