ਕੇਂਦਰ ਕਿਸਾਨਾਂ ਦੀਆਂ ਵਾਜਿਬ ਮੰਗਾਂ ਖੁਰਦ-ਬੁਰਦ ਕਰਨ ਲਈ ਬਹਾਨੇ ਨਾ ਵਰਤੇ : ਅਕਾਲੀ ਦਲ

Wednesday, Jan 27, 2021 - 09:20 PM (IST)

ਕੇਂਦਰ ਕਿਸਾਨਾਂ ਦੀਆਂ ਵਾਜਿਬ ਮੰਗਾਂ ਖੁਰਦ-ਬੁਰਦ ਕਰਨ ਲਈ ਬਹਾਨੇ ਨਾ ਵਰਤੇ : ਅਕਾਲੀ ਦਲ

ਚੰਡੀਗੜ੍ਹ, (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਪ੍ਰਤੀ ਆਪਣੀ ਮਜ਼ਬੂਤ ਅਤੇ ਡਟਵੀਂ ਹਮਾਇਤ ਮੁੜ ਦੁਹਰਾਉਂਦਿਆਂ ਆਖਿਆ ਕਿ ਅਸੀਂ ਹਮੇਸ਼ਾ ਇਨ੍ਹਾਂ ਕਦਰਾਂ-ਕੀਮਤਾਂ ਦੀ ਰਾਖੀ ਲਈ ਅੱਗੇ ਹੋ ਕੇ ਲੜਾਈ ਲੜੀ ਅਤੇ ਕੁਰਬਾਨੀਆਂ ਦਿੱਤੀਆਂ ਹਨ। ਪਾਰਟੀ ਕਿਸੇ ਵੀ ਤਰੀਕੇ ਹਿੰਸਾ ਦੀ ਵਰਤੋਂ ਦਾ ਵਿਰੋਧ ਕਰਦੀ ਹੈ।

ਪਾਰਟੀ ਦੀ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਮਗਰੋਂ ਜਾਰੀ ਕੀਤੇ ਬਿਆਨ ਵਿਚ ਪਾਰਟੀ ਨੇ ਕਿਹਾ ਕਿ ਸਾਡਾ ਇਹ ਪੱਕਾ ਵਿਚਾਰ ਹੈ ਕਿ ਪੰਜਾਬ ਅਤੇ ਦੇਸ਼ ਤਾਂ ਹੀ ਤਰੱਕੀ ਕਰ ਸਕਦਾ ਹੈ ਅਤੇ ਖੁਸ਼ਹਾਲ ਬਣ ਸਕਦਾ ਜੇਕਰ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦਾ ਮਾਹੌਲ ਬਰਕਰਾਰ ਰਹੇ। ਇਕ ਮਤੇ ਰਾਹੀਂ ਪਾਰਟੀ ਨੇ ਭਾਰਤ ਸਰਕਾਰ ਨੂੰ ਆਖਿਆ ਕਿ ਉਹ ਦਿੱਲੀ 'ਚ ਵਾਪਰੀਆਂ ਘਟਨਾਵਾਂ ਨੂੰ ਕਿਸਾਨਾਂ ਦੀਆਂ ਵਾਜਬ ਮੰਗਾਂ ਖੁਰਦ-ਬੁਰਦ ਕਰਨ ਲਈ ਬਹਾਨੇ ਨਾ ਵਰਤੇ। ਪਾਰਟੀ ਨੇ ਕਿਹਾ ਕਿ ਅਸੀਂ ਸੰਸਦ ਦੇ ਆਉਂਦੇ ਸੈਸ਼ਨ ਦੌਰਾਨ ਇਹ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਵਾਂਗੇ।
 


author

Bharat Thapa

Content Editor

Related News