ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਕਾਲੇ ਕਾਨੂੰਨ ਲਵੇ ਵਾਪਸ : ਜੌਹਲ
Monday, Nov 30, 2020 - 11:56 PM (IST)
ਜਲੰਧਰ : ਪੰਜਾਬ ਦੇ ਪ੍ਰਸਿੱਧ ਖੇਤੀਬਾੜੀ ਅਰਥ ਸ਼ਾਸਤਰੀ ਅਤੇ ਪਦਮ ਭੂਸ਼ਨ ਜੇਤੂ ਸਰਦਾਰਾ ਸਿੰਘ ਜੌਹਲ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਏ ਜਾ ਰਹੇ ਧਰਨਿਆਂ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਜੋ ਤਿੰਨ ਕਾਨੂੰਨ ਕਿਸਾਨਾਂ ਦੇ ਹਿੱਤਾਂ 'ਚ ਬਣਾਏ ਹਨ, ਜੇਕਰ ਕਿਸਾਨ ਸਮਝਦੇ ਹਨ ਕਿ ਇਹ ਕਾਨੂੰਨ ਕਾਲੇ ਕਾਨੂੰਨ ਹਨ, ਜੋ ਉਨ੍ਹਾਂ ਵਾਸਤੇ ਹਾਨੀਕਾਰਕ ਹਨ ਤਾਂ ਕਾਨੂੰਨ ਚੰਗੇ ਹਨ ਜਾ ਮਾੜੇ ਇਹ ਸਵਾਲ ਹੀ ਨਹੀਂ ਉਠਦਾ ਕਿਉਂਕਿ ਜਿਨ੍ਹਾਂ ਕਿਸਾਨਾਂ ਲਈ ਇਹ ਕਾਨੂੰਨ ਬਣਾਏ ਗਏ ਹਨ, ਜਿਸ ਦਾ ਸਾਰੇ ਦੇਸ਼ ਦੇ ਕਿਸਾਨ ਵਿਰੋਧ ਕਰ ਰਹੇ ਹਨ। ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ ਤਾਂ ਜੋ ਦੇਸ਼ ਦਾ ਅਮਨ ਚੈਨ ਬਣਿਆ ਰਹੇ। ਜੇਕਰ ਸਰਕਾਰ ਇਸ ਤਰ੍ਹਾਂ ਨਹੀਂ ਕਰਦੀ ਤਾਂ ਹਾਲਾਤ ਬੇਕਾਬੂ ਹੋ ਜਾਣ ਦਾ ਖਤਰਾ ਬਣਿਆ ਰਹੇਗਾ।