ਦਿੱਲੀ ਹਿੰਸਾ : ਕੇਂਦਰੀ ਏਜੰਸੀਆਂ ਵੱਲੋਂ ਨਹੀਂ ਲਿਆ ਜਾ ਰਿਹਾ 'ਪੰਜਾਬ ਪੁਲਸ' ਦਾ ਸਾਥ

Saturday, Jan 30, 2021 - 02:09 PM (IST)

ਦਿੱਲੀ ਹਿੰਸਾ : ਕੇਂਦਰੀ ਏਜੰਸੀਆਂ ਵੱਲੋਂ ਨਹੀਂ ਲਿਆ ਜਾ ਰਿਹਾ 'ਪੰਜਾਬ ਪੁਲਸ' ਦਾ ਸਾਥ

ਚੰਡੀਗੜ੍ਹ : ਦਿੱਲੀ ਵਿਖੇ ਗਣਤੰਤਰ ਦਿਹਾੜੇ 'ਤੇ ਲਾਲ ਕਿਲ੍ਹੇ ਅੰਦਰ ਹੋਈ ਘਟਨਾ ਨੂੰ ਲੈ ਕਿ ਦਿੱਲੀ ਪੁਲਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਸੂਬੇ 'ਚ ਕੀਤੀ ਜਾਣ ਵਾਲੀ ਕਾਰਵਾਈ ਦੌਰਾਨ ਪੰਜਾਬ ਪੁਲਸ ਦਾ ਸਾਥ ਨਹੀਂ ਲਿਆ ਜਾ ਰਿਹਾ। ਸੂਬੇ 'ਚ ਕਈ ਥਾਵਾਂ 'ਤੇ ਲਾਲ ਕਿਲ੍ਹੇ ਦੀ ਘਟਨਾ ਸਬੰਧੀ ਹੋਈ ਛਾਪੇਮਾਰੀ ਦੌਰਾਨ ਸੀ. ਬੀ. ਆਈ. ਵੱਲੋਂ ਸਥਾਨਕ ਪੁਲਸ ਦੀ ਬਜਾਏ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੂੰ ਚੁਣਿਆ ਗਿਆ।

ਇਹ ਵੀ ਪੜ੍ਹੋ : ਬਟਾਲਾ 'ਚ ਇਨਸਾਨੀਅਤ ਸ਼ਰਮਸਾਰ, ਸੜਕ ਕੰਢੇ ਲਿਫ਼ਾਫ਼ੇ 'ਚ ਪਿਆ ਮਿਲਿਆ 'ਭਰੂਣ'

ਇਕ ਅੰਗਰੇਜ਼ੀ ਅਖ਼ਬਾਰ 'ਚ ਛਪੀ ਖ਼ਬਰ ਦੇ ਮਾਧਿਅਮ ਰਾਹੀਂ ਪੰਜਾਬ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੰਜਾਬ 'ਚ ਛਾਪੇਮਾਰੀ ਬਾਰੇ ਕੇਂਦਰੀ ਏਜੰਸੀਆਂ ਵੱਲੋਂ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਸੰਪਰਕ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿਯਮਾਂ ਦੇ ਮੁਤਾਬਕ ਛਾਪੇਮਾਰੀ ਕਰਨ ਵਾਲੀ ਪੁਲਸ ਟੀਮ ਨੂੰ ਸਬੰਧਿਤ ਇਲਾਕੇ ਦੇ ਸਥਾਨਕ ਪੁਲਸ ਥਾਣੇ ਨੂੰ ਸੂਚਿਤ ਕਰਨਾ ਹੁੰਦਾ ਹੈ ਅਤੇ ਮੁਲਾਜ਼ਮਾਂ ਨੂੰ ਨਾਲ ਲਿਜਾਣਾ ਹੁੰਦਾ ਹੈ। ਭਾਜਪਾ ਆਗੂਆਂ ਵੱਲੋਂ ਵੀ ਕਿਸਾਨੀ ਅੰਦੋਲਨ ਦੌਰਾਨ ਪੰਜਾਬ ਪੁਲਸ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਨਾ ਕਰਵਾਉਣ ਦੇ ਦੋਸ਼ ਲਾਏ ਗਏ ਸਨ।

ਇਹ ਵੀ ਪੜ੍ਹੋ : ਅੰਦੋਲਨ 'ਚ ਨਵੀਂ ਰੂਹ ਫੂਕਣ ਲਈ ਕਿਸਾਨਾਂ ਦਾ ਅਹਿਮ ਐਲਾਨ, ਪਿੰਡਾਂ 'ਚ ਜਾਰੀ ਹੋਏ ਦਿਸ਼ਾ-ਨਿਰਦੇਸ਼

ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਕੇਂਦਰੀ ਏਜੰਸੀਆਂ ਨੂੰ ਬਿਨਾ ਮਨਜ਼ੂਰੀ ਸੂਬੇ ਦੇ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ 'ਤੇ ਪਾਬੰਦੀ ਲਾ ਦਿੱਤੀ ਗਈ ਸੀ, ਜਿਸ ਦੇ ਚੱਲਦਿਆਂ ਸੀ. ਬੀ. ਆਈ. ਨੇ ਪਿਛਲੇ ਸਾਲ ਕਈ ਮਾਮਲਿਆਂ ਦੀ ਜਾਂਚ ਨੂੰ ਬੰਦ ਕਰ ਦਿੱਤਾ ਸੀ ਪਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਆਪਣਾ ਫ਼ੈਸਲਾ ਵਾਪਸ ਲੈ ਲਿਆ ਗਿਆ ਸੀ।

ਇਹ ਵੀ ਪੜ੍ਹੋ : ਟਰੈਕਟਰ ਪਰੇਡ ਤੋਂ ਪਰਤਦਿਆਂ 7 ਕਿਸਾਨ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ, ਰਿਹਾਅ ਕਰਨ ਦੀ ਮੰਗ

ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਪੁਲਸ ਨੇ ਕੇਂਦਰੀ ਜਾਂਚ ਏਜੰਸੀ, ਦਿੱਲੀ ਪੁਲਸ, ਹਰਿਆਣਾ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਕੰਮ ਕੀਤਾ ਸੀ ਅਤੇ ਇਸ ਦੌਰਾਨ ਨਸ਼ਾ ਤਸਕਰਾਂ, ਅਸਲਾ ਡੀਲਰਾਂ ਅਤੇ ਗਰਮ ਖ਼ਿਆਲੀਆਂ ਨੂੰ ਫੜ੍ਹਨ 'ਚ ਸਫ਼ਲਤਾ ਹਾਸਲ ਕੀਤੀ ਸੀ। 
ਨੋਟ : ਕੇਂਦਰੀ ਏਜੰਸੀਆਂ ਵੱਲੋਂ ਦਿੱਲੀ ਘਟਨਾ ਮਾਮਲੇ 'ਚ ਪੰਜਾਬ ਪੁਲਸ ਦਾ ਸਾਥ ਨਾ ਲਏ ਜਾਣ ਬਾਰੇ ਦਿਓ ਰਾਏ


author

Babita

Content Editor

Related News