ਦਿੱਲੀ ਧਮਾਕਾ ਮਾਮਲਾ : ਕੇਂਦਰੀ ਏਜੰਸੀਆਂ ਨੇ ਪੁੱਛਗਿੱਛ ਤੋਂ ਬਾਅਦ ਡਾ. ਭੱਟ ਨੂੰ ਪਠਾਨਕੋਟ ਵਾਪਸ ਭੇਜਿਆ
Monday, Nov 17, 2025 - 05:36 PM (IST)
ਪਠਾਨਕੋਟ (ਆਦਿੱਤਿਆ, ਸ਼ਾਰਦਾ) : ਦਿੱਲੀ ਧਮਾਕੇ ਦੇ ਮਾਮਲੇ ’ਚ ਪੁੱਛਗਿੱਛ ਲਈ ਕੇਂਦਰੀ ਏਜੰਸੀਆਂ ਨੇ ਪਠਾਨਕੋਟ ਦੇ ਵ੍ਹਾਈਟ ਮੈਡੀਕਲ ਕਾਲਜ ਦੇ ਡਾ. ਰਈਸ ਭੱਟ ਨੂੰ ਹਿਰਾਸਤ ਵਿਚ ਲੈ ਲਿਆ, ਜਿਸਨੂੰ ਪੁੱਛਗਿੱਛ ਤੋਂ ਬਾਅਦ ਵਾਪਸ ਕਾਲਜ ’ਚ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਡਾ. ਭੱਟ ਨੇ ਮੈਡੀਕਲ ਕਾਲਜ ’ਚ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮੰਗ ਨਾ ਪੂਰੀ ਕਰਨ 'ਤੇ ਗੋਲੀਆਂ ਨਾਲ ਭੁੰਨ'ਤਾ ਵਿਅਕਤੀ
ਡਾ. ਭੱਟ ਨੇ ਕਿਹਾ ਕਿ ਉਹ ਕੁਝ ਸਾਲ ਪਹਿਲਾਂ ਅਲ ਫਾਲਾ ਯੂਨੀਵਰਸਿਟੀ ਨਾਲ ਜੁੜੇ ਸਨ, ਜਿਸ ਕਾਰਨ ਕੇਂਦਰੀ ਏਜੰਸੀਆਂ ਉਨ੍ਹਾਂ ਨੂੰ ਪੁੱਛਗਿੱਛ ਲਈ ਦਿੱਲੀ ਲੈ ਗਈਆਂ ਅਤੇ ਉਨ੍ਹਾਂ ਨਾਲ ਇਕ ਡਾਕਟਰ ਵਾਂਗ ਪੂਰੇ ਸਤਿਕਾਰ ਅਤੇ ਮਾਣ ਨਾਲ ਪੇਸ਼ ਆਇਆ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ਉਨ੍ਹਾਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕੋਈ ਗ੍ਰਿਫ਼ਤਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ: ਟਾਹਲੀ ਸਾਹਿਬ ਨੇੜੇ ਜਵਾਕ ਦਾ ਕਤਲ
ਉਸਨੇ ਕਿਹਾ ਕਿ ਏਜੰਸੀਆਂ ਨੇ ਉਸਨੂੰ ਸਿਰਫ਼ ਕੁਝ ਸਵਾਲ ਪੁੱਛੇ ਸਨ, ਜਿਨ੍ਹਾਂ ਦੇ ਉਹ ਤਸੱਲੀਬਖਸ਼ ਜਵਾਬ ਦੇਣ ਤੋਂ ਬਾਅਦ ਵਾਪਸ ਆ ਗਿਆ ਅਤੇ ਏਜੰਸੀਆਂ ਨੇ ਉਸਨੂੰ ਆਪਣਾ ਕੰਮ ਕਰਨ ਲਈ ਕਿਹਾ ਹੈ। ਇਸ ਮੌਕੇ ਵ੍ਹਾਈਟ ਮੈਡੀਕਲ ਕਾਲਜ ਦੇ ਚੇਅਰਮੈਨ ਸਵਰਨ ਸਲਾਰੀਆ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਆਜ਼ਾਦੀ ਘੁਲਾਟੀਆਂ ਦਾ ਪਰਿਵਾਰ ਹੈ, ਉਹ ਦੇਸ਼ ਲਈ ਕੁਰਬਾਨੀ ਦੇਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ।
ਇਹ ਵੀ ਪੜ੍ਹੋ- 'ਸਰਬਜੀਤ ਕੌਰ' ਤੋਂ 'ਨੂਰ ਹੁਸੈਨ' ਬਣੀ ਬੀਬੀ ਨੇ ਲਿਆ ਅਦਾਲਤ ਦਾ ਸਹਾਰਾ, ਜਤਾਈ ਇਹ ਇੱਛਾ
ਉਨ੍ਹਾਂ ਕਿਹਾ ਕਿ ਡਾ. ਭੱਟ ਇਕ ਹੁਨਰਮੰਦ ਸਰਜਨ ਹੋਣ ਦੇ ਨਾਲ-ਨਾਲ ਇਕ ਬੇਦਾਗ਼ ਡਾਕਟਰ ਹਨ, ਜਿਨ੍ਹਾਂ ਨੇ 500 ਤੋਂ ਵੱਧ ਸਰਜਰੀਆਂ ਕਰ ਕੇ ਮਰੀਜ਼ਾਂ ਨੂੰ ਨਵਾਂ ਜੀਵਨ ਦਿੱਤਾ ਹੈ। ਏਜੰਸੀਆਂ ਨੇ ਉਸਨੂੰ ਸਿਰਫ਼ ਪੁੱਛਗਿੱਛ ਲਈ ਹੀ ਲਿਜਾਇਆ ਗਿਆ ਅਤੇ ਉਨ੍ਹਾਂ ਦੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਮਿਲਣ ਤੋਂ ਬਾਅਦ ਉਸਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਮੈਡੀਕਲ ਕਾਲਜ ਵਾਪਸ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ-ਅੰਮ੍ਰਿਤਸਰ ਦੇ ਹੋਟਲ 'ਚ ਵਿਆਹੁਤਾ ਦਾ ਕਤਲ, ਦੋ ਜੁੜਵਾਂ ਬੱਚਿਆ ਦੀ ਸੀ ਮਾਂ
