''ਕੇਂਦਰ ਤੇ ਰਾਜ ਸਰਕਾਰਾਂ ਸੂਬੇ ''ਚ ਸਹਿਕਾਰੀ ਸਭਾਵਾਂ ਖਤਮ ਕਰ ਕੇ ਕਿਸਾਨਾਂ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ''

09/12/2021 7:57:55 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ 'ਚ ਸਹਿਕਾਰੀ ਸਭਾਵਾਂ ਖਤਮ ਕਰ ਕੇ ਕਿਸਾਨਾਂ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ ਤੇ ਪਾਰਟੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਰਾਹੀਂ ਡੀ.ਏ.ਪੀ. ਖਾਦ ਦੀ ਵਿਕਰੀ ਦਾ ਹਿੱਸਾ 80 ਤੋਂ ਘਟਾ ਕੇ 50 ਫੀਸਦੀ ਕਰਨਾ ਸਪੱਸ਼ਟ ਸੰਕੇਤ ਹੈ ਕਿ ਕਾਂਗਰਸ ਸਰਕਾਰ ਭਾਜਪਾ ਦਾ ਲੁਕਵਾਂ ਏਜੰਡਾ ਲਾਗੂ ਕਰ ਰਹੀ ਹੈ। ਇਥੇ ਜਾਰੀ ਕੀਤੇ ਇਕ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਬਜਾਏ ਸੂਬੇ 'ਚ ਸਹਿਕਾਰੀ ਢਾਂਚੇ ਨੁੰ ਮਜ਼ਬੂਤ ਕਰਨ ਦੇ, ਕਾਂਗਰਸ ਸਰਕਾਰ ਇਸ ਸੈਕਟਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨੀ ਦੀ ਰੀੜ੍ਹ ਦੀ ਹੱਡੀ ਹਨ। ਇਹ ਸੈਕਟਰ ਪਹਿਲਾਂ ਹੀ ਭਾਰੀ ਲਾਗਤ ਕਾਰਨ ਮੁਸ਼ਕਲਾਂ ਝੱਲ ਰਹੇ ਕਿਸਾਨਾਂ ਨੁੰ ਸਬਸਿਡੀ ’ਤੇ ਖਾਦਾਂ ਤੇ ਹੋਰ ਸੇਵਾਵਾਂ ਪ੍ਰਦਾਨ ਕਰਦਾ ਹੈ।

ਇਹ ਵੀ ਪੜ੍ਹੋ : ਕੰਬੋਡੀਆ ਦੀ ਯਾਤਰਾ 'ਤੇ ਹਨ ਚੀਨ ਦੇ ਵਿਦੇਸ਼ ਮੰਤਰੀ, ਵਾਇਰਸ ਤੇ ਵਪਾਰ 'ਤੇ ਹੋਵੇਗੀ ਚਰਚਾ

ਸਰਦਾਰ ਮਲੂਕਾ ਨੇ ਕਿਹਾ ਕਿ ਬਜਾਏ ਕਿਸਾਨਾਂ ਨੂੰ ਰਾਹਤ ਦੇਣ ਦੇ ਕੇਂਦਰ ਤੇ ਸੂਬਾ ਦੋਵੇਂ ਸਰਕਾਰਾਂ ਕਿਸਾਨਾਂ ਦੇ ਖਿਲਾਫ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਾਦਾਂ ਦਾ ਉਦਪਾਦਨ 5.5 ਲੱਖ ਮੀਟ੍ਰਿਕ ਟਨ ਤੋਂ ਘੱਟ ਕੇ 1.25 ਲੱਖ ਮੀਟ੍ਰਿਕ ਟਨ ਰਹਿ ਜਾਣ ਨਾਲ ਪਹਿਲਾਂ ਹੀ ਮਾਰਕੀਟ 'ਚ ਸਪਲਾਈ ਘੱਟ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਸਪਲਾਈ ਦੀ ਘਾਟ ਉਤਪਾਦਕਾਂ ਨੂੰ 8 ਹਜ਼ਾਰ ਪ੍ਰਤੀ ਟਨ ਘੱਟ ਮਿਲ ਰਹੀ ਸਬਸਿਡੀ ਦਾ ਨਤੀਜਾ ਹੈ। ਅਕਾਲੀ ਆਗੂ ਨੇ ਕਿਹਾ ਕਿ ਖੇਤੀਬਾੜੀ ਲਾਗਤ 340 ਡਾਲਰ ਤੋਂ ਵੱਧ ਕੇ 550 ਡਾਲਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਛੋਟ ਕਿਸਾਨਾਂ ਸਭ ਤੋਂ ਵੱਧ ਪ੍ਰਭਾਵਤ ਹਨ ਤੇ ਮਾਰਕੀਟ ਤੋਂ ਖਾਦਾਂ ਖਰੀਦਣ ਦੀ ਸਥਿਤੀ 'ਚ ਨਹੀਂ ਹੈ।

ਇਹ ਵੀ ਪੜ੍ਹੋ : ਅਫਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ਦੇ ਭਰਾ ਦਾ ਤਾਲਿਬਾਨ ਨੇ ਗੋਲੀ ਮਾਰ ਕੇ ਕੀਤਾ ਕਤਲ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਫੈਸਲਾ ਹੋਰ ਕੁਝ ਨਹੀਂ ਸਗੋਂ ਭਾਜਪਾ ਵੱਲੋਂ ਮਾਹੌਲ ਖਰਾਬ ਕਰ ਕੇ ਖੇਤੀਬਾੜੀ ਸੈਕਟਰ ਕਾਰਪੋਰੇਟ ਤੇ ਹੋਰ ਨਿੱਜੀ ਹੱਥਾਂ 'ਚ ਦੇਣ ਦੇ ਏਜੰਡੇ ਨੂੰ ਲਾਗੂ ਕਰਨਾ ਹੈ। ਉਨ੍ਹਾਂ ਨੇ ਸਰਕਾਰ ਨੂੰ ਇਹ ਵੀ ਚੇਤੇ ਕਰਵਾਇਆ ਕਿ 80 ਫੀਸਦੀ ਤੋਂ ਜ਼ਿਆਦਾ ਕਿਸਾਨ ਸਿੱਧੇ ਤੌਰ ’ਤੇ ਸਹਿਕਾਰੀ ਸਭਾਵਾਂ ਨਾਲ ਜੁੜੇ ਹਨ। ਸਰਦਾਰ ਮਲੂਕਾ ਨੇ ਸਰਕਾਰ ਨੂੰ ਕਿਹਾ ਕਿ ਉਹ ਸਹਿਕਾਰੀ ਸਭਾਵਾਂ ਰਾਹੀਂ ਖਾਦਾਂ ਦੀ ਵਿਕਰੀ ਦਾ ਹਿੱਸਾ ਘਟਾਉਣ ਦੇ ਆਪਣੇ ਮਾੜੇ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਵੇ ਅਤੇ ਪੁਰਾਣੀ ਵਿਵਸਥਾ ਬਹਾਲ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਤੁਰੰਤ ਕਾਰਵਾਈ ਕਰ ਕੇ ਪਹਿਲਾਂ ਵਾਲੀ ਸਥਿਤੀ ਬਹਾਲ ਕਰਨ 'ਚ ਨਾਕਾਮ ਰਹੀ ਤਾਂ ਫਿਰ ਅਕਾਲੀ ਦਲ ਕਿਸਾਨਾਂ ਲਈ ਨਿਆਂ ਮਿਲਣਾ ਯਕੀਨੀ ਬਣਾਉਣ ਵਾਸਤੇ ਸੰਘਰਸ਼ ਸ਼ੁਰੂ ਕਰੇਗਾ।

ਇਹ ਵੀ ਪੜ੍ਹੋ :ਅਫਗਾਨਿਸਤਾਨ ’ਚ ਤਾਲਿਬਾਨ ਦੀ ਜਿੱਤ ਦੁਨੀਆ 'ਚ ਹੋਰਨਾਂ ਸਮੂਹਾਂ ਦੇ ਹੌਂਸਲੇ ਕਰੇਗੀ ਬੁਲੰਦ : ਗੁਟਾਰੇਸ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Karan Kumar

Content Editor

Related News