ਕੇਂਦਰੀ ਹਥਿਆਰਬੰਦ ਫੋਰਸਾਂ ਨੂੰ ਸਿਆਸਤ ’ਚ ਨਾ ਘਸੀਟਿਆ ਜਾਵੇ : ਕੈਪਟਨ

2021-10-13T21:48:48.3

ਜਲੰਧਰ(ਧਵਨ)– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਸ਼ਮੀਰ ’ਚ ਸਾਡੇ ਜਵਾਨ ਰੋਜਾਨਾ ਸ਼ਹੀਦ ਹੋ ਰਹੇ ਹਨ। ਅਸੀਂ ਵੇਖ ਰਹੇ ਹਾਂ ਕਿ ਪਾਕਿਸਤਾਨ ਹਮਾਇਤੀ ਅੱਤਵਾਦੀਆਂ ਵੱਲੋਂ ਪੰਜਾਬ ’ਚ ਵਧ ਤੋਂ ਵਧ ਹਥਿਆਰ ਅਤੇ ਨਸ਼ੀਲੀਆਂ ਵਸਤਾਂ ਨੂੰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਦਾ ਘੇਰਾ ਵਧਾਉਣ ਅਤੇ ਉਸ ਦੀਆਂ ਸ਼ਕਤੀਆਂ ਵਧਾਉਣ ਨਾਲ ਅਸੀਂ ਹੋਰ ਮਜ਼ਬੂਤ ਹੋਵਾਂਗੇ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਸਰਕਾਰ ਨੇ 50 ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ
ਕੇਂਦਰੀ ਹਥਿਆਰਬੰਦ ਫੋਰਸਾਂ ’ਚ ਸਿਆਸਤ ਦਾ ਦਖਲ ਨਹੀਂ ਹੋਣਾ ਚਾਹੀਦਾ। ਪੰਜਾਬ ਸਰਹੱਦ ਦੇ ਬਿਲਕੁਲ ਨਾਲ ਸਥਿਤ ਹੈ ਜਿਸ ਨੂੰ ਲੈ ਕੇ ਖਤਰਾ ਹਮੇਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੀ. ਐੱਸ. ਐੱਫ. ਨੂੰ ਜੇ ਸਰਹੱਦ ਨੇੜੇ ਘੇਰਾ ਵਧਾਉਂਦੇ ਹੋਏ ਉਸ ਨੂੰ ਚੈਕਿੰਗ ਕਰਨ ਅਤੇ ਹਥਿਆਰਾਂ ਨੂੰ ਜ਼ਬਤ ਕਰਨ ਦੇ ਨਾਲ ਹੀ ਗ੍ਰਿਫਤਾਰੀਆਂ ਕਰਨ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਇਸ ’ਚ ਕੋਈ ਬੁਰਾਈ ਨਹੀਂ।


Bharat Thapa

Content Editor

Related News