ਕੇਂਦਰੀ ਬਜਟ ਨੇ ਸਮੁੱਚੇ ਵਰਗਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ : ਰੱਖੜਾ

02/05/2020 5:39:21 PM

ਪਟਿਆਲਾ (ਜੋਸਨ) : ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਨੇ ਦੇਸ਼ ਦੇ ਸਮੁੱਚੇ ਵਰਗਾਂ ਦਾ ਪੂਰਾ ਧਿਆਨ ਰੱਖਿਆ ਹੈ। ਰੱਖੜਾ ਅੱਜ ਇਕ ਧਾਰਮਿਕ ਸਮਾਗਮ 'ਚ ਸ਼ਮੂਲੀਅਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ 3 ਸਾਲ ਸੂਬੇ ਦੇ ਖਜ਼ਾਨੇ ਨੂੰ ਖਾਲੀ ਹੋਣ ਦੀ ਰਟ ਲਗਾਉਣ ਵਾਲੇ ਕਾਂਗਰਸੀ ਕੇਂਦਰ ਸਰਕਾਰ ਦੇ ਬਜਟ 'ਤੇ ਕਿੰਤੂ-ਪੰ੍ਰਤੂ ਕਰ ਰਹੇ ਹਨ ਜਦਕਿ ਕੇਂਦਰ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਉਨ੍ਹਾਂ ਦਾ ਖਜ਼ਾਨਾ ਖਾਲੀ ਹੈ। ਰੱਖੜਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੂਰੇ 10 ਸਾਲ ਲੋਕਾਂ ਦੀਆਂ ਮੰਗਾਂ 'ਤੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ।

ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਬੱਗਾ ਚੱਠਾ ਨਵਾਂਗਾਓਂ ਨੇ ਕਿਹਾ ਕਿ ਸਮੁੱਚੇ ਅਕਾਲੀ ਵਰਕਰ ਤੇ ਨੇਤਾ ਪੂਰੀ ਤਰ੍ਹਾਂ ਸੁਰਜੀਤ ਸਿੰਘ ਰੱਖੜਾ ਦੀ ਪਿੱਠ 'ਤੇ ਖੜ੍ਹੇ ਹਨ ਤੇ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਿਸੇ ਵੀ ਵਰਗ ਦਾ ਕੁੱਝ ਵੀ ਨਹੀਂ ਸੰਵਾਰਿਆ। ਇਸ ਮੌਕੇ ਜੋਗਾ ਸਿੰਘ ਚੱਠਾ ਮੈਂਬਰ ਬਲਾਕ ਸੰਮਤੀ, ਹਰਭਜਨ ਸਿੰਘ ਚੱਠਾ ਸੈਕਟਰੀ ਕਿਸਾਨ ਯੂਨੀਅਨ, ਸਰਪੰਚ ਰੰਧਾਵਾ ਮਹਿੰਗਾ ਸਿੰਘ, ਸਰਪੰਚ ਧਰਮੇੜੀ ਹਰਚਰਨ ਸਿੰਘ, ਬਲਜੀਤ ਸਿੰਘ, ਸੁਰਿੰਦਰ ਕੁਮਾਰ, ਬੁੱਧ ਰਾਮ, ਭੁਪਿੰਦਰ ਸਿੰਘ ਸੰਧੂ ਆਦਿ ਮੌਜੂਦ ਸਨ।


Gurminder Singh

Content Editor

Related News