ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

04/14/2018 4:34:10 PM

ਮਾਨਸਾ (ਮਿੱਤਲ) — ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਤੇ ਲੋਕ ਸਭਾ ਮੈਂਬਰ ਹਲਕਾ ਬਠਿੰਡਾ ਹਰਸਿਮਰਤ ਕੌਰ ਬਾਦਲ ਨੇ ਖਾਸ ਤੌਰ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਜ਼ਿਲਾ ਵਿਕਾਸ ਤਾਲਮੇਲ ਤੇ ਨਿਰੀਖਣ ਕਮੇਟੀ (ਡਿਸਟ੍ਰੀਕਟ ਡਿਵੈਲਪਮੈਂਟ ਕੋ-ਆਰਡੀਨੇਸ਼ਨ ਐਂਡ ਮਾਨੀਟਰਰਿੰਗ) ਕਮੇਟੀ ਦੇ ਤਹਿਤ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਦੇ ਲਈ ਸਥਾਨਕ ਬਚੱਤ ਭਵਨ 'ਚ ਬੈਠਕ ਕੀਤੀ।
ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਤੇ ਡਿਪਟੀ ਕਮਿਸ਼ਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ। ਬੈਠਕ ਦੌਰਾਨ ਸਭ ਤੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਤੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਰਾਸ਼ਟਰੀ ਗ੍ਰਾਮੀਣ ਪੀਣ ਵਾਲੇ ਪਾਣੀ ਦਾ ਪ੍ਰੋਗਰਾਮ ਤੇ ਸਵੱਛ ਭਾਰਤ ਮਿਸ਼ਨ ਦੇ ਤਹਿਤ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਤੋਂ ਜ਼ਿਲੇ ਅੰਦਰ ਬਣੇ ਪਖਾਨਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਕਿ ਜੋ ਕੰਮ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਪ੍ਰਯੋਗ ਸਰਟੀਫਿਕੇਟ ਜਲਦ ਹੀ ਜਮਾ ਕਰਵਾਏ ਜਾਣਗੇ।
ਇਸ ਮੌਕੇ ਹਲਕਾ ਸਰਦੂਲਗੜ੍ਹ ਦਿਲਰਾਜ ਸਿੰਘ, ਭੂੰਦੜ, ਚੇਅਰਮੈਨ ਜ਼ਿਲਾ ਪਰਿਸ਼ਦ ਸੁਖਦੇਵ ਸਿੰਘ ਚੈਨੇਵਾਲਾ, ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਪ੍ਰੇਮ ਕੁਮਾਰ ਅਰੋੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹੋਰ ਵੀ ਸ਼ਖਸੀਅਤਾਂ ਮੌਜੂਦ ਸਨ।


Related News