ਮੋਦੀ ਸਰਕਾਰ ਦੇ ਹੰਕਾਰ ਟੁੱਟਣ ਤੋਂ ਬਾਅਦ ਹੀ ਘਰਾਂ ਨੂੰ ਵਾਪਸ ਆਉਣਗੇ ਕਿਸਾਨ : ਬ੍ਰਹਮਪੁਰਾ

01/15/2021 6:10:41 PM

ਤਰਨਤਾਰਨ (ਆਹਲੂਵਾਲੀਆ) : ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਪਾਸ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਭਾਰੀ ਠੰਡ ਅਤੇ ਬਾਰਸ਼ ਦੇ ਬਾਵਜੂਦ ਮੋਰਚਾ ਲਗਾਈ ਬੈਠੇ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਆਉਣਗੇ। ਇਹ ਪ੍ਰਗਟਾਵਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਗੱਲਬਾਤ ਕਰਦਿਆਂ ਕੀਤਾ।

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਿਸਾਨ ਅੰਦੋਲਨ ’ਚ ਬੱਚੇ, ਬਜ਼ੁਰਗ, ਔਰਤਾਂ, ਨੌਜਵਾਨ, ਡਾਕਟਰ, ਵਕੀਲ, ਸਾਬਕਾ ਫੌਜੀ, ਕਲਾਕਾਰ, ਲੇਖਕ ਆਦਿ ਆਪਣੀ ਹਾਜ਼ਰੀ ਲਵਾ ਰਹੇ ਹਨ ਅਤੇ ਜਦੋਂ ਤਕ ਕੇਂਦਰ ਸਰਕਾਰ ਕਾਨੂੰਨਾਂ ਵਾਪਸ ਨਹੀਂ ਲੈਂਦੀ, ਉਦੋਂ ਤਕ ਕਿਸਾਨ ਵਾਪਸੀ ਲਈ ਚਾਲੇ ਨਹੀਂ ਪਾਉਣਗੇ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ, ਕਸ਼ਮੀਰ ਸਿੰਘ ਸੰਘਾ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ ਸੰਘਾ, ਕੁਲਦੀਪ ਸਿੰਘ ਡੀ.ਐੱਸ.ਪੀ ਜਾਮਾਰਾਏ ਆਦਿ ਹਾਜ਼ਰ ਸਨ।


Gurminder Singh

Content Editor

Related News