ਕੇਂਦਰ ਸਰਕਾਰ ਨੇ ਅਕਾਲੀ ਦਲ ਦੀ ਪਿੱਠ ’ਚ ਛੁਰਾ ਮਾਰ ਖੇਤੀ ਕਾਨੂੰਨ ਬਣਾਏ : ਸੁਖਬੀਰ ਬਾਦਲ
Sunday, Jan 03, 2021 - 06:22 PM (IST)
ਅਬੋਹਰ (ਰਹੇਜਾ): ਨਗਰ ਨਿਗਮ ਚੋਣਾਂ ਦੇ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਗਰ ਨਿਗਮ ’ਚ ਸੰਭਾਵਿਤ ਉਮੀਦਵਾਰਾਂ ਸਮੇਤ ਇਕ ਦਰਜਨ ਕਾਰਜਕਰਤਾਵਾਂ ਦੇ ਘਰਾਂ ’ਚ ਜਾ ਕੇ ਬੈਠਕ ਕੀਤੀ। ਕਾਰਜਕਰਤਾਵਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਅਕਾਲੀ ਦਲ ਦੀ ਪਿੱਠ ’ਚ ਛੁਰਾ ਮਾਰ ਕੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਬਣਾਇਆ ਹੈ। ਇਸ ਲਈ ਉਨ੍ਹਾਂ ਨਾਲ ਕਿਸੇ ਵੀ ਪ੍ਰਕਾਰ ਦਾ ਗਠਜੋੜ ਨਹੀਂ ਹੋਵੇਗਾ। ਬਾਦਲ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਬਾੜੀ ਕਾਨੂੰਨ ਜਲਦੀ ਤੋਂ ਜਲਦੀ ਵਾਪਸ ਲੈਣ ਦੀ ਮੰਗ ਕੀਤੀ ਹੈ। ਪਾਰਟੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਪਾਸਿਓਂ ਸਹਾਇਤਾ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: 2 ਦਿਨ ਬਾਅਦ ਜੁਆਇਨ ਕਰਨੀ ਸੀ ਸਰਕਾਰੀ ਨੌਕਰੀ, ਪਾਰਟੀ 'ਤੇ ਗਏ ਮੁੰਡੇ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਅਬਜ਼ਵਰ ਜਨਮੇਜਾ ਸਿੰਘ ਸੇਖੋ, ਮੁਕਤਸਰ ਤੋਂ ਵਿਧਾਇਕ ਰੋਜ਼ੀ ਬਰਕੰਦੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਬੋਬੀ ਮਾਨ ਆਦਿ ਸ਼ਾਮਲ ਸਨ। ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਬਾਦਲ ਨੇ ਕਿਹਾ ਕਿ ਜਾਖ਼ੜ ਪਰਿਵਾਰ ਦੇ ਮੈਂਬਰ ਪਿਛਲੇ 25-30 ਸਾਲਾਂ ਤੋਂ ਕੇਂਦਰ ਅਤੇ ਸੂਬਾ ਸਰਕਾਰ ’ਚ ਭਿੰਨ ਉੱਚ ਅਹੁਦਿਆਂ ਸੱਤਾ ਦਾ ਸੁੱਖ ਭੋਗ ਚੁੱਕੇ ਹਨ ਪਰ ਉਨ੍ਹਾਂ ਨੇ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅਬੋਹਰ ਵਾਸੀ ਨਰਕ ਵਾਲਾ ਜੀਵਨ ਜਿਊਣ ਨੂੰ ਮਜ਼ਬੂਰ ਹਨ। ਜਾਖ਼ੜ ਪਰਿਵਾਰ ਨੇ ਸ਼ਹਿਰ ਦਾ ਵਿਕਾਸ ਕਰਵਾਉਣ ਦੀ ਬਜਾਏ ਪੂਰਾ ਜ਼ੋਰ ਦੂਜੀਆਂ ਪਾਰਟੀਆਂ ਦੇ ਨੇਤਾਵਾਂ ’ਤੇ ਝੂਠੇ ਪਰਚੇ ਦਰਜ ਕਰਵਾਉਣ ’ਚ ਲਗਾ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ’ਚ ਹਾਰ ਦਾ ਮੂੰਹ ਦੇਖਣਾ ਪਿਆ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ’ਤੇ ਜ਼ਹਿਰੀਲੇ ਕੀੜੇ ਦੇ ਕੱਟਣ ਨਾਲ ਇਕ ਹੋਰ ਕਿਸਾਨ ਦੀ ਮੌਤ
ਉਨ੍ਹਾਂ ਨੇ ਕਿਹਾ ਕਿ ਇਕ ਹੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ੇ ਨੂੰ ਖ਼ਤਮ ਕਰਨ ਲਈ ਗੁਟਕਾ ਸਾਹਿਬ ਦੀ ਸਹੁੰ ਚੁੱਕਦੇ ਹਨ ਉੱਥੇ ਦੂਜੇ ਪਾਸੇ ਉਨ੍ਹਾਂ ਦੇ ਵਿਧਾਇਕ ਅਤੇ ਮੰਤਰੀ ਰੇਤ ਅਤੇ ਬਜਰੀ ਦੀ ਗੈਰ-ਕਾਨੂੰਨੀ ਖ਼ੁਦਾਈ ਸਣੇ ਨਕਲੀ ਸ਼ਰਾਬ ਦਾ ਧੰਦਾ ਨਸ਼ਾ ਤਸਕਰਾਂ ਤੋਂ ਗਠਜੋੜ ਕਰਕੇ ਕਰੋੜਾਂ ਦੇ ਵਾਰੇ-ਨਿਆਰੇ ਕਰ ਰਹੇ ਹਨ। ਉਨ੍ਹਾਂ ਨੇ ਦੁਹਰਾਇਆ ਕਿ ਅਬੋਹਰ ਨੂੰ ਗੋਦ ਲੈ ਲਿਆ ਹੈ ਅਤੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਬੋਹਰ ਦਾ ਬੇਮਿਸਾਲ ਵਿਕਾਸ ਕਰਵਾਇਆ ਜਾਵੇਗਾ, ਉੱਥੇ ਅਕਾਲੀ ਕਾਰਜਕਰਤਾਵਾਂ ’ਤੇ ਹੋਏ ਝੂਠੇ ਮਾਮਲਿਆਂ ਨੂੰ ਰੱਦ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਪਿੰਡ ਧੂਲਕੋਟ ਤੋਂ ਕਿਸਾਨੀ ਸੰਘਰਸ਼ ਲਈ ਪਹੁੰਚੇਗਾ ਸਰੋਂ ਦਾ ਸਾਗ ਅਤੇ ਵੇਸਣ ਦੀਆਂ ਪਿੰਨੀਆਂ