ਤੀਜੇ ਦਿਨ ਵੀ ਜਾਰੀ ਰਿਹਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਲਗਾਇਆ ਮੋਰਚਾ

Saturday, Feb 24, 2018 - 03:40 PM (IST)

ਤੀਜੇ ਦਿਨ ਵੀ ਜਾਰੀ ਰਿਹਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਲਗਾਇਆ ਮੋਰਚਾ

ਚੀਮਾ ਮੰਡੀ (ਗੋਇਲ) — ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਦਿੱਲੀ ਵੱਲ ਕੂਚ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਗਰੁੱਪ ਦੇ ਕਿਸਾਨਾਂ ਨੂੰ ਪੁਲਸ ਵੱਲੋਂ ਰੋਕੇ ਜਾਣ ਦੇ ਰੋਸ ਵਜੋਂ ਕਸਬੇ ਦੀ ਅਨਾਜ ਮੰਡੀ 'ਚ ਸਰਕਾਰ ਦੇ ਖਿਲਾਫ਼ ਲਾਇਆ ਗਿਆ ਪੱਕਾ ਮੋਰਚਾ ਸ਼ਨੀਵਾਰ ਤੀਜੇ ਦਿਨ 'ਚ ਸ਼ਾਮਲ ਹੋ ਚੁੱਕਾ ਹੈ। ਤੀਜੇ ਦਿਨ ਕਿਸਾਨਾਂ ਦੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਆਦਿ ਨੇ ਕਿਹਾ ਕਿ ਸਮੁੱਚੇ ਭਾਰਤ ਦੇ ਕਿਸਾਨ ਸੂਬੇ ਦੀਆਂ ਸਰਕਾਰਾਂ ਵੱਲੋਂ ਥਾਂ-ਥਾਂ ਨਾਕੇ ਲਗਾ ਕੇ ਰੋਕੇ ਹੋਏ ਹਨ, ਜਿਸ ਦੀ ਅਸੀਂ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹਾਂ। ਉਨ੍ਹਾਂ ਦੱਸਿਆ ਕੀ ਮੱਧ ਪ੍ਰਦੇਸ਼, ਉਤਰ ਪ੍ਰਦੇਸ਼, ਹਰਿਆਣਾ, ਪੰਜਾਬ ਦੇ ਚੀਮਾ ਮੰਡੀ ਤੇ ਫਰੀਦਾਬਾਦ 'ਚ ਨਾਕੇ ਲਗਾ ਕੇ ਪੁਲਸ ਵੱਲੋਂ ਸਰਕਾਰ ਦੀ ਸ਼ਹਿ 'ਤੇ ਹਜ਼ਾਰਾਂ ਕਿਸਾਨ ਰੋਕੇ ਹੋਏ ਹਨ । ਉਨ੍ਹਾਂ ਕਿਹਾ ਕੀ ਜਦੋਂ ਤਕ ਕਿਸਾਨੀ ਮੰਗਾਂ ਲਾਗੂ ਨਹੀ ਕੀਤੀਆਂ ਜਾਂਦੀਆਂ ਉਦੋਂ ਤਕ ਇਹ ਮੋਰਚੇ ਜਾਰੀ ਰਹਿਣਗੇ । ਇਸ ਮੌਕੇ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ।


Related News