ਕੇਂਦਰ ਸਰਕਾਰ ਨਾਲ ਰਲ ਕੇ ਕੈਪਟਨ ਕਿਸਾਨਾਂ ਨਾਲ ਦੋਗਲੀ ਨੀਤੀ ਖੇਡ ਰਿਹਾ ਹੈ: ਸੁਖਬੀਰ ਸਿੰਘ ਬਾਦਲ

Sunday, Nov 22, 2020 - 06:05 PM (IST)

ਕੇਂਦਰ ਸਰਕਾਰ ਨਾਲ ਰਲ ਕੇ ਕੈਪਟਨ ਕਿਸਾਨਾਂ ਨਾਲ ਦੋਗਲੀ ਨੀਤੀ ਖੇਡ ਰਿਹਾ ਹੈ: ਸੁਖਬੀਰ ਸਿੰਘ ਬਾਦਲ

ਫਿਰੋਜ਼ਪੁਰ (ਹਰਚਰਨ, ਬਿੱਟੂ, ਕੁਮਾਰ): ਪੰਜਾਬ ਦਾ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਰਲਕੇ ਕਿਸਾਨਾਂ ਨਾਲ ਖੇਡ ਰਿਹਾ ਹੈ ਜੋ ਕੇਂਦਰ ਸਰਕਾਰ ਕਹਿੰਦੀ ਹੈ ਉਸ ਤਰ੍ਹਾਂ ਦੀ ਕਰ ਰਿਹਾ ਹੈ। ਇਹ ਵਿਚਾਰ ਸ਼੍ਰੋਮਣੀ ਅਕਲੀ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਛਾਉਣੀ ਵਿਖੇ ਸਾਬਕਾ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋ ਦੇ ਗ੍ਰਹਿ ਵਿਖੇ ਕਹੇ। ਇਸ ਮੌਕੇ ਇਨ੍ਹਾਂ ਨਾਲ ਜਨਮੇਜਾ ਸਿੰਘ ਸੇਖੋ ਸਾਬਕਾ ਸਿਚਾਈ ਮੰਤਰੀ ਪੰਜਾਬ,ਵਰਦੇਵ ਸਿੰਘ ਨੋਨੀ ਮਾਨ, ਰਤਿੰਦਰ ਸਿੰਘ ਸਾਂਈਆਵਾਲਾ,ਪ੍ਰੀਤਮ ਸਿੰਘ ਮਲਸੀਆ, ਭਗਵਾਨ ਸਿੰਘ ਨੰਬਰਦਾਰ ਸੀਨੀਅਰ ਅਕਾਲੀ ਆਗੂ, ਕੁਲਵਿੰਦਰ ਸੰਧੂ ਅਤੇ ਹੋਰ ਹਲਕੇ ਦੇ ਅਕਾਲੀ ਵਰਕਰ ਹਾਜ਼ਰ ਸਨ। 

ਇਹ ਵੀ ਪੜ੍ਹੋ: ਡੇਰਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਨਾਲ ਬੇਅਦਬੀ ਮਾਮਲਿਆਂ ਦੀ ਜਾਂਚ ਪ੍ਰਕਿਰਿਆ ਹੋ ਸਕਦੀ ਹੈ ਪ੍ਰਭਾਵਿਤ!

ਇਸ ਮੌਕੇ ਸੁਖਬੀਰ ਸਿੰਘ ਬਾਦਲ ਕਿਹਾ ਕਿ ਕੇਂਦਰ ਸਰਕਾਰ ਨੇ ਆਰਡੀਨੈਂਸ ਬਿਲ ਪਾਸ ਕਰਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ।ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਸੜਕਾਂ ਤੇ ਉਤਰਨਾ ਪਿਆ ਅਤੇ ਸੰਘਰਸ਼ ਨੂੰ ਤੇਜ਼ ਕੀਤਾ। ਕਿਸਾਨਾਂ ਦੇ ਸੰਘਰਸ਼ ਨਾਲ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਨਾਲ ਹੈ ਅਤੇ ਨਾਲ ਹੀ ਰਹੇਗੀ ਅਤੇ ਕਿਸਾਨਾ ਦੇ ਹੱਕਾਂ ਲਈ ਲੜਦੀ ਰਹੇਗੀ। ਸ: ਜਨਮੇਜਾ ਸਿੰਘ ਸੇਖੋ ਨੇ ਕਿਹਾ ਹੀ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਲੁੱਟਣ ਅਤੇ ਨਾਜਾਇਜ਼ ਪਰਚੇ ਕਰਵਾਉਣ 'ਚ ਰੁੱਝੀ ਹੋਈ ਹੈ ਜਿਸ ਦਾ ਮੂੰਹਤੋੜ ਜਵਾਬ ਸਰਕਾਰ ਆਉਣ ਤੇ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਪਰਿਵਾਰ ਗਿਆ ਸੀ ਰਿਸ਼ਤੇਦਾਰ ਦੇ ਸਸਕਾਰ 'ਤੇ, ਜਦ ਪਰਤੇ ਘਰ ਤਾਂ ਕੁੜੀ ਨੂੰ ਇਸ ਹਾਲ 'ਚ ਵੇਖ ਉੱਡੇ ਹੋਸ਼

ਇਨ੍ਹਾਂ ਫਿਰੋਜ਼ਪੁਰ ਵਿਖੇ ਬਣਨ ਵਾਲੇ ਪੀ.ਜੀ.ਆਈ. ਦੀ ਗੱਲ ਕਰਦਿਆਂ ਕਿਹਾ ਕਿ 13 ਅਪ੍ਰੈਲ ਤੱਕ ਕੰਮ ਸ਼ੁਰੂ ਹੋ ਜਾਵੇਗਾ, ਜਿਸ ਨਾਲ ਫਿਰੋਜ਼ਪੁਰ ਅਤੇ ਲਾਗਲੇ ਜ਼ਿਲ੍ਹੇ ਦੇ ਲੋਕਾਂ ਨੂੰ ਵੜੀ ਸਹੂਲਤ ਪ੍ਰਦਾਨ ਹੋਵੇਗੀ। 
ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਵਰਕਰ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਸ਼ਾਮਲ ਹੋਣ ਵਾਲੇ ਵਿਅਕਤੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਕਿਹਾ ਕਿ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਵੀਰਾ ਨਾਲ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਇਨ੍ਹਾਂ ਕਿਹਾ ਹੈ ਪਰਿਵਾਰਾਂ ਦੇ ਸ਼ਾਮਲ ਹੋਣ ਨਾਲ ਜਿੱਥੇ ਪਾਰਟੀ ਦਾ ਸਿਰ ਉੱਚਾ ਹੋਇਆ ਹੈ। ਉੱਥੇ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ।

ਇਹ ਵੀ ਪੜ੍ਹੋ: ਕੈਪਟਨ ਦੀ ਸਰਕਾਰ ਸਭ ਤੋਂ ਨਿਕੰਮੀ ਸਾਬਤ ਹੋਈ ਹੈ, ਪੰਜਾਬ 'ਚ ਘਰ-ਘਰ ਵਿਕ ਰਿਹਾ ਨਸ਼ਾ: ਸੁਖਬੀਰ ਬਾਦਲ


author

Shyna

Content Editor

Related News