ਪਰਾਲੀ ਪ੍ਰਬੰਧਨ ਲਈ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਲਈ ਵਿੱਤੀ ਸਹਾਇਤਾ ਦੇਵੇ : ਮੀਤ ਹੇਅਰ

10/12/2022 12:43:53 AM

ਚੰਡੀਗੜ੍ਹ (ਬਿਊਰੋ) : ਪਰਾਲੀ ਨੂੰ ਸਾੜਨ ਹੋਣ ਵਾਲਾ ਪ੍ਰਦੂਸ਼ਣ ਇਕੱਲੇ ਇਕ ਸੂਬੇ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਪੂਰੇ ਮੁਲਕ ਦੀ ਸਮੱਸਿਆ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਨਿਰੰਤਰ ਕਦਮ ਚੁੱਕ ਰਹੀ ਹੈ ਪਰ ਇਸ ਮੁਹਿੰਮ ਨੂੰ ਤਾਂ ਹੀ ਵੱਡਾ ਹੁਲਾਰਾ ਮਿਲ ਸਕਦਾ ਹੈ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਏ। ਇਹ ਗੱਲ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕੇਂਦਰੀ ਵਾਤਾਵਰਣ, ਜੰਗਲਾਤ ਤੇ ਵਾਤਾਵਰਣ ਤਬਦੀਲੀ ਮੰਤਰਾਲੇ ਵੱਲੋਂ ਸੂਬਿਆਂ ਦੇ ਵਾਤਾਵਰਣ ਮੰਤਰੀਆਂ ਦੀ ਰੱਖੀ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਦੌਰਾਨ ਕਹੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਲਕੇ ਲਿਆਂਦਾ ਜਾਵੇਗਾ ਜਲੰਧਰ

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-2 ਦੇ ਕਮੇਟੀ ਰੂਮ ਵਿਖੇ ਵੀ. ਸੀ. ਰਾਹੀਂ ਮੀਟਿੰਗ ’ਚ ਸ਼ਾਮਲ ਹੁੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਬੀਜਾਈ ਮੌਕੇ ਕੇਂਦਰ ਸਰਕਾਰ ਅੱਗੇ ਪਰਾਲੀ ਪ੍ਰਬੰਧਨ ਵਾਸਤੇ ਵਿੱਤੀ ਸਹਾਇਤਾ ਦੇਣ ਦੀ ਮੰਗ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਵਾਸਤੇ 90 ਹਜ਼ਾਰ ਤੋਂ ਵੱਧ ਮਸ਼ੀਨਾਂ ਵੱਡੀ ਸਬਸਿਡੀ ਉੱਤੇ ਮੁਹੱਈਆ ਕਰਵਾਈਆਂ ਗਈਆਂ ਹਨ। 32 ਹਜ਼ਾਰ ਤੋਂ ਵੱਧ ਹੋਰ ਮਸ਼ੀਨਾਂ ਕਿਸਾਨਾਂ ਨੂੰ ਦੇਣ ਦਾ ਟੀਚਾ ਮਿੱਥਿਆ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਬਾਲਣ ਵਜੋਂ ਇਸਤੇਮਾਲ ਕਰਨ ਲਈ ਬਿਜਲੀ, ਬਾਇਓਗੈਸ ਆਦਿ ਪਲਾਂਟ ਸਥਾਪਿਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇੱਟਾਂ ਦੇ ਭੱਠਿਆਂ ਲਈ 20 ਫੀਸਦੀ ਬਾਲਣ ਵਜੋਂ ਪਰਾਲੀ ਦੀ ਵਰਤੋਂ ਲਾਜ਼ਮੀ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : SYL ਨੂੰ ਲੈ ਕੇ ਵੱਡੀ ਖ਼ਬਰ, ਗੀਤ ਬੈਨ ਹੋਣ ਮਗਰੋਂ ਜੈਨੀ ਜੌਹਲ ਨੇ ਦਿੱਤਾ ਧਮਾਕੇਦਾਰ ਬਿਆਨ, ਪੜ੍ਹੋ Top 10

ਵਾਤਾਵਰਣ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਦੀ ਸਮੱਸਿਆ ਦੀ ਰੋਕਥਾਮ ਲਈ ਲੋਕਾਂ ਦੀ ਹਿੱਸੇਦਾਰੀ ਵੀ ਬਹੁਤ ਜ਼ਰੂਰੀ ਹੈ, ਜਿਸ ਲਈ ਕਾਲਜਾਂ-ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਰਾਹੀਂ ਜਾਗਰੂਕਤਾ ਮੁਹਿੰਮ ਵੀ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਵੱਲੋਂ ਵੀ ਨਿਰੰਤਰ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ ਆਰਜ਼ੀ ਤੋਂ ਇਲਾਵਾ ਪੱਕੇ ਪ੍ਰਬੰਧਾਂ ਉੱਤੇ ਵੀ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਕੇਂਦਰੀ ਵਾਤਾਵਰਣ, ਜੰਗਲਾਤ ਤੇ ਵਾਤਾਵਰਣ ਤਬਦੀਲੀ ਮੰਤਰੀ ਭੁਪਿੰਦਰ ਯਾਦਵ ਨੇ ਵੀ ਸੰਬੋਧਨ ਕੀਤਾ।

Manoj

This news is Content Editor Manoj