ਕੇਂਦਰ ਸਰਕਾਰ ਜਲਦ ਖੋਲ੍ਹੇਗੀ ਕਰਤਾਰਪੁਰ ਸਾਹਿਬ ਦਾ ਲਾਂਘਾ : ਲੌਂਗੋਵਾਲ
Monday, Jan 14, 2019 - 12:20 PM (IST)
ਤਲਵੰਡੀ ਸਾਬੋ (ਮਨੀਸ਼)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਕਰਤਾਰਪੁਰ ਸਾਹਿਬ ਲਾਂਘਾ ਖੋਲ ਦੇਵੇਗੀ ਤਾਂ ਕਿ ਸਿੱਖ ਸੰਗਤ ਖੁੱਲ੍ਹੇ ਦਰਸ਼ਨ ਕਰ ਸਕੇ। ਦੱਸ ਦੇਈਏ ਕਿ ਬੀਤੇ ਦਿਨ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਮੁਲਾਕਾਤ ਕੀਤੀ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਵਿਚ 350 ਰੁਪਏ ਦਾ ਸਿੱਕਾ ਜਾਰੀ ਕੀਤਾ ਸੀ। ਲੌਂਗੋਵਾਲ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਦੀ ਗੱਲ ਆਖੀ ਹੈ। ਦੱਸ ਦੇਈਏ ਕਿ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਵੀਂ ਬਿਲਡਿੰਗ ਦਾ ਉਦਘਾਟਨ ਕਰਨ ਲਈ ਪਹੁੰਚੇ ਹੋਏ ਸਨ।
