ਦੇਸ਼ ਭਰ ''ਚੋਂ 26 ਨਵੰਬਰ ਨੂੰ ਦਿੱਲੀ ਪਹੁੰਚਣਗੇ ਕਿਸਾਨ, ਲੱਖਾਂ ਕਿਸਾਨ ਪੰਜਾਬ ਤੋਂ ਕਰਨਗੇ ਯਾਤਰਾ

Thursday, Nov 19, 2020 - 06:53 PM (IST)

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਕਿਸਾਨਾਂ 'ਤੇ ਲਗਾਏ ਗਏ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਲਹਿਰ ਹੁਣ ਇਕ ਨਿਰਣਾਇਕ ਪੜਾਅ 'ਤੇ ਪਹੁੰਚ ਗਈ ਹੈ। ਦੇਸ਼ ਭਰ ਦੇ ਕਿਸਾਨ ਆਰ-ਪਾਰ ਦੀ ਲੜਾਈ ਲੜਨ ਲਈ ਦਿੱਲੀ ਚੱਲੋ”ਦੇ ਸੱਦੇ ਤਹਿਤ ਅਣਮਿੱਥੇ ਸੰਘਰਸ਼ ਲਈ ਰਾਸ਼ਟਰੀ ਰਾਜਧਾਨੀ ਪਹੁੰਚ ਰਹੇ ਹਨ। ਇਸ 'ਸੰਯੁਕਤ ਕਿਸਾਨ ਮੋਰਚਾ' ਨੂੰ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜੱਥੇਬੰਦੀਆਂ ਦਾ ਸਮਰਥਨ ਪ੍ਰਾਪਤ ਹੈ। ਇਸ ਸੰਵਿਧਾਨ ਦਿਵਸ, 26 ਨਵੰਬਰ ਨੂੰ, ਦੇਸ਼ ਕਿਸਾਨੀ ਦੇ ਇਤਿਹਾਸਕ ਸੰਘਰਸ਼ ਦੀ ਗਵਾਹੀ ਦੇਵੇਗਾ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਪ੍ਰਾਈਵੇਟ ਲੈਬਾਰਟਰੀਆਂ ਲਈ ਨਵੇਂ ਹੁਕਮ ਜਾਰੀ

ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 26 ਨਵੰਬਰ ਨੂੰ ਗੁਆਂਢੀ ਰਾਜਾਂ ਦੇ ਕਿਸਾਨ ਪੰਜ ਵੱਡੇ ਰੂਟਾਂ 'ਤੇ ਦਿੱਲੀ ਪਹੁੰਚਣਗੇ। ਕਿਸਾਨ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ (ਕੁੰਡਲੀ ਬਾਰਡਰ), ਹਿਸਾਰ ਦਿੱਲੀ ਹਾਈਵੇ (ਬਹਾਦੁਰਗੜ), ਜੈਪੁਰ ਦਿੱਲੀ ਹਾਈਵੇ (ਧਾਰੂਹੇਰਾ), ਬਰੇਲੀ ਦਿੱਲੀ ਹਾਈਵੇ (ਹਾਪੁਰ), ਆਗਰਾ ਦਿੱਲੀ ਹਾਈਵੇ (ਬੱਲਭਗੜ੍ਹ) ਵਿਖੇ ਇਕੱਤਰ ਹੁੰਦੇ ਹੋਏ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਵਿਚ ਦਾਖਲ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਮਿਲੇਗਾ  ਪਰ ਜੇ ਉਨ੍ਹਾਂ ਨੂੰ ਕਿਸੇ ਜਗ੍ਹਾ 'ਤੇ ਰੋਕਿਆ ਗਿਆ ਤਾਂ ਕਿਸਾਨ ਉਥੇ ਸ਼ਾਂਤਮਈ ਧਰਨਾ ਦੇ ਕੇ ਵਿਰੋਧ ਕਰਨਗੇ। ਉਪਲੱਬਧ ਰੇਲ ਅਤੇ ਬੱਸ ਆਵਾਜਾਈ ਦੀ ਘਾਟ ਕਾਰਨ, ਕਿਸਾਨ ਆਪਣੀ ਟਰੈਕਟਰ-ਟਰਾਲੀ ਲੈ ਕੇ ਦਿੱਲੀ ਵੱਲ ਯਾਤਰਾ ਕਰਨਗੇ।
ਇਹ ਵੀ ਪੜ੍ਹੋ: ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ

ਇਹ ਐਲਾਨ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੇ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੇ ਆਯੋਜਕਾਂ ਵਿਚ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ, ਰਾਸ਼ਟਰੀ ਕਿਸਾਨ ਮਹਾਂਸੰਘ ਅਤੇ ਭਾਰਤੀ ਕਿਸਾਨ ਯੂਨੀਅਨ (ਚਧੁਨੀ) ਅਤੇ ਭਾਰਤੀ ਕਿਸਾਨ ਯੂਨੀਅਨ (ਰਾਜੇ ਵਾਲ) ਅਤੇ ਦੇਸ਼ ਦੀਆਂ ਕਈ ਹੋਰ ਕਿਸਾਨ ਸੰਗਠਨਾਂ ਸ਼ਾਮਲ ਹਨ। ਦੱਸਣਯੋਗ ਹੈ ਕਿ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਨੇ ਕੱਲ੍ਹ ਇਸ ਪ੍ਰੋਗਰਾਮ ਵਿਚ ਜੋਰਦਾਰ ਢੰਗ ਨਾਲ ਹਿੱਸਾ ਲੈਣ ਦਾ ਐਲਾਨ ਕੀਤਾ ਸੀ। ਉਨ੍ਹਾਂ ਪੰਜਾਬ ਦੇ ਲੋਕਾਂ ਦੀ ਕੇਂਦਰ ਸਰਕਾਰ ਵੱਲੋਂ ਆਰਥਿਕ ਨਾਕਾਬੰਦੀ ਖੋਲ੍ਹਣ ਅਤੇ ਮਾਲ ਗੱਡੀ ਤੁਰੰਤ ਚਾਲੂ ਕਰਨ ਦੀ ਮੰਗ ਦਾ ਸਮਰਥਨ ਕੀਤਾ। ਇਸ ਅੰਦੋਲਨ ਦੌਰਾਨ, ਜਿਥੇ ਵੀ ਦੇਸ਼ ਵਿਚ ਕਿਸਾਨਾਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏ ਹਨ, ਉਨ੍ਹਾਂ ਕੇਸਾਂ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।


Deepak Kumar

Content Editor

Related News