ਕੇਂਦਰ ਸਰਕਾਰ ਦਾ ਜ਼ਮੀਨੀ ਮਾਲਕੀ ਖੋਹਣ ਵਾਲਾ ਮਨਸੂਬਾ ਸਫਲ ਨਹੀਂ ਹੋਣ ਦੇਵਾਂਗੇ : ਬੀਬੀ ਜਗੀਰ ਕੌਰ
Friday, Nov 12, 2021 - 11:00 AM (IST)
ਸਮਾਣਾ/ਅੰਮ੍ਰਿਤਸਰ (ਦਰਦ, ਅਨੇਜਾ,ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਹਿਯੋਗ ਨਾਲ ਨੌਵੀਂ ਪਾਤਸ਼ਾਹੀ ਦੇ ਅਸਥਾਨ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ’ਚ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਦਿਆਂ ‘ਸਮਾਣਾ ਫਤਿਹ ਦਿਵਸ’ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਬਾਬਾ ਬੰਦਾ ਸਿੰਘ ਬਹਾਦਰ ਇਕੋ ਇਕ ਅਜਿਹੇ ਜਰਨੈਲ ਸਿੰਘ ਸਨ, ਜਿਸ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਮਾਲਕੀ ਹੱਕ ਦਿਵਾਇਆ। ਅੱਜ ਮਾੜੇ ਮਨਸੂਬੇ ਰੱਖਣ ਵਾਲੀ ਕੇਂਦਰ ਸਰਕਾਰ ਖੇਤੀ ਦੇ ਕਾਲੇ ਕਾਨੂੰਨਾਂ ਲਿਆ ਕੇ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਹੱਕ ਖੋਹਣ ਨੂੰ ਤੁਰੀ ਹੈ।
ਪੜ੍ਹੋ ਇਹ ਵੀ ਖ਼ਬਰ - ਨਵਜੰਮੇ ਗੰਭੀਰ ਬੱਚਿਆਂ ਦੀ ਕੀਮਤੀ ਜਾਨ ਬਚਾਉਣ ਲਈ ਪੰਜਾਬ ਦੇ ਇਸ ਪ੍ਰਸਿੱਧ ਹਸਪਤਾਲ ’ਚ ਨਹੀਂ ਹੈ ਵੈਂਟੀਲੇਟਰ
ਉਨ੍ਹਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਵਿਖਾਇਆ ਰਸਤਾ ਕਿਸਾਨਾਂ ਦਾ ਮਾਰਗ ਹੀ ਦਰਸ਼ਨ ਨਹੀਂ ਕਰੇਗਾ ਸਗੋਂ ਅੰਨ੍ਹੀ, ਗੂੰਗੀ ਅਤੇ ਬੋਲੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਵੇਗਾ। ਇਸ ਮੌਕੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਵੀ ਸੰਗਤਾਂ ਨੂੰ ਜਿਥੇ ਆਪਣੇ ਮਹਾਨ ਇਤਿਹਾਸ ਅਤੇ ਵਿਰਾਸਤ ਨਾਲ ਜੁੜਨ ਲਈ ਪ੍ਰੇਰਿਆ, ਉਥੇ ਹੀ ਬੁੱਢਾ ਦਲ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਜੰਗ ’ਚ ਵਰਤਿਆ ਨਗਾਰਾ ਅਤੇ ਸਾਂਭੇ ਗਏ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਦੀਦਾਰ ਕਰਵਾਏ ਤਾਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਖਾਲਸਾਈ ਰੰਗ ਪ੍ਰਦਾਨ ਕੀਤਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)
ਇਸ ਸਮਾਗਮ ਦੌਰਾਨ ਸਾਬਕਾ ਜਥੇ. ਗਿ. ਗੁਰਬਚਨ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇ. ਸਤਵਿੰਦਰ ਸਿੰਘ ਟੌਹੜਾ, ਜਥੇ. ਕੁਲਦੀਪ ਸਿੰਘ ਨੱਸੂਪੁਰ ਆਦਿ ਨੇ ਬੀਬੀ ਜਗੀਰ ਕੌਰ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’