ਕੇਂਦਰ ਸਰਕਾਰ ਦੇ ਵਿਤਕਰੇ ਕਾਰਣ ਪੰਜਾਬ ’ਚ ਕਈ ਵਾਅਦੇ ਨਹੀਂ ਹੋਏ ਪੂਰੇ : ਤਿਵਾੜੀ

09/14/2021 1:10:55 PM

ਜਲੰਧਰ (ਰਾਹੁਲ ਕਾਲਾ) : ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਪੰਜਾਬ ਨਾਲ ਵਿਤਕਰਾ ਕਰਨ ਦੇ ਦੋਸ਼ ਲਗਾਏ ਹਨ। ਜਲੰਧਰ ਪਹੁੰਚੇ ਮਨੀਸ਼ ਤਿਵਾੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਵਿਤਕਰਾ ਕਰਦੇ ਹੋਏ ਨਾ ਸਿਰਫ ਆਰ. ਡੀ. ਐੱਫ. ਰੋਕਿਆ ਸਗੋਂ ਜੀ. ਐੱਸ. ਟੀ. ਦਾ ਪੈਸਾ ਵੀ ਸਮੇਂ ਸਿਰ ਜਾਰੀ ਨਹੀਂ ਕੀਤਾ। ਇਹੋ ਕਾਰਣ ਹੈ ਕਿ ਪੰਜਾਬ ਵਿਚ ਆਰਥਿਕ ਸਮੱਸਿਆ ਆਈ ਜਿਸ ਕਾਰਣ ਪੰਜਾਬ ਸਰਕਾਰ ਕਈ ਵਾਅਦੇ ਪੂਰੇ ਨਹੀਂ ਕਰ ਸਕੀ ਹਾਲਾਂਕਿ ਬਹੁਤ ਸਾਰੇ ਵਾਅਦੇ ਪੰਜਾਬ ਸਰਕਾਰ ਨੇ ਪੂਰੇ ਕਰ ਦਿੱਤੇ ਹਨ ਪਰ ਕੇਂਦਰ ਸਰਕਾਰ ਵਲੋਂ ਕੀਤੇ ਵਿਤਕਰੇ ਦੇ ਵਤੀਰੇ ਕਾਰਣ ਕੁੱਝ ਵਾਅਦੇ ਰਹਿ ਗਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵਲੋਂ 64 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਬਿਹਤਰ ਕੰਮ ਕੀਤਾ ਹੈ ਅਤੇ ਪੰਜਾਬ ਤੇ ਲੋਕਾਂ ਨੂੰ ਚੰਗੇ ਭਵਿੱਖ ਲਈ ਕਾਂਗਰਸ ਨੂੰ ਇਕ ਹੋਰ ਮੌਕਾ ਦੇਣਾ ਚਾਹੀਦਾ ਹੈ। ਇਸ ਦੌਰਾਨ ਮਨੀਸ਼ ਤਿਵਾੜੀ ਨੇ ਹਰਸਿਮਰਤ ਬਾਦਲ ਨੂੰ ਲੰਮੇ ਹੱਥੀਂ ਲੈਂਦਿਆਂ ਆਖਿਆ ਕਿ ਹਰਸਿਮਰਤ ਨੇ ਅਜੇ ਤਕ ਸਪਸ਼ੱਟ ਨਹੀਂ ਕੀਤਾ ਹੈ ਕਿ ਉਨ੍ਹਾਂ ਨੇ 3 ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਾਂਗਰਸ ਨੇ ਹੀ ਸਭ ਤੋਂ ਪਹਿਲਾਂ ਇਨ੍ਹਾਂ ਖੇਤੀ ਕਾਨੂੰਨ ਦਾ ਵਿਰੋਧ ਕੀਤਾ ਸੀ।

ਇਹ ਵੀ ਪੜ੍ਹੋ : ਆਪਣਿਆਂ ’ਚ ਘਿਰੇ ਕੈਪਟਨ, ਸੁਰਜੀਤ ਧੀਮਾਨ ਤੇ ਪਰਗਟ ਸਿੰਘ ਤੋਂ ਬਾਅਦ ਹੁਣ ਸ਼ਮਸ਼ੇਰ ਦੂਲੋਂ ਨੇ ਖੋਲ੍ਹਿਆ ਮੋਰਚਾ

ਨੋਟ - ਐੱਮ. ਪੀ. ਮਨੀਸ਼ ਤਿਵਾੜੀ ਦੇ ਬਿਆਨ ਨਾਲ ਕੀ ਤੁਸੀਂ ਸਹਿਮਤ ਹੋ?


Gurminder Singh

Content Editor

Related News