ਭਲਕੇ ਕੇਂਦਰ ਸਰਕਾਰ ਖ਼ਿਲਾਫ਼ ਲੁਧਿਆਣਾ ’ਚ ਪ੍ਰਦਰਸ਼ਨ ਕਰੇਗੀ ਪੰਜਾਬ ਕਾਂਗਰਸ

Saturday, Jul 15, 2023 - 06:15 PM (IST)

ਭਲਕੇ ਕੇਂਦਰ ਸਰਕਾਰ ਖ਼ਿਲਾਫ਼ ਲੁਧਿਆਣਾ ’ਚ ਪ੍ਰਦਰਸ਼ਨ ਕਰੇਗੀ ਪੰਜਾਬ ਕਾਂਗਰਸ

ਲੁਧਿਆਣਾ (ਹਿਤੇਸ਼/ਰਿੰਕੂ) : ਕਾਂਗਰਸ ਵੱਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਦਾ ਵਿਰੋਧ ਕਰਨ ਲਈ ਜੋ ਸ਼ਡਿਊਲ ਜਾਰੀ ਕੀਤਾ ਗਿਆ ਸੀ, ਉਸ ’ਚ ਇਕ ਵਾਰ ਫਿਰ ਬਦਲਾਅ ਹੋ ਗਿਆ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਜ਼ਿਲ੍ਹਾ ਕਾਂਗਰਸ ਵੱਲੋਂ ਪਹਿਲਾਂ 12 ਜੁਲਾਈ ਨੂੰ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਐਨ ਮੌਕੇ ਇਹ ਪ੍ਰੋਗਰਾਮ 17 ਜੁਲਾਈ ਤੱਕ ਮੁਲਤਵੀ ਕਰਨ ਦੀ ਸੂਚਨਾ ਦੇ ਦਿੱਤੀ ਗਈ। ਇਸ ਦਾ ਕਾਰਨ ਭਾਰੀ ਬਾਰਸ਼ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਹੜ੍ਹ ਪ੍ਰਭਾਵਿਤ ਦੌਰਿਆਂ ਨੂੰ ਮੰਨਿਆ ਜਾ ਰਿਹਾ ਹੈ। 

ਇਸ ਦੌਰਾਨ ਧਰਨੇ ਦਾ ਸ਼ਡਿਊਲ ਇਕ ਦਿਨ ਪਹਿਲਾਂ ਕਰ ਦਿੱਤਾ ਗਿਆ। ਇਸ ਮੁਤਾਬਕ ਹੁਣ ਇਹ ਧਰਨਾ 16 ਜੁਲਾਈ  ਨੂੰ ਗਿੱਲ ਰੋਡ ਦਾਣਾ ਮੰਡੀ ਵਿਖੇ ਹੋਵੇਗਾ। ਇਸ ਲਈ ਹਾਈਕਮਾਨ ਵੱਲੋਂ ਐਤਵਾਰ ਨੂੰ ਜਾਰੀ ਦੇਸ਼ ਵਿਆਪੀ ਪ੍ਰੋਗਰਾਮ ਨੂੰ ਕਾਰਨ ਦੱਸਿਆ ਜਾ ਰਿਹਾ ਹੈ।


author

Gurminder Singh

Content Editor

Related News