ਕੇਂਦਰ ਵੱਲੋਂ ਪੰਜਾਬ ਲਈ ਵੱਡੀ ਰਾਹਤ, ਹਾਲਾਤ ਨੂੰ ਦੇਖਦਿਆਂ ਲਿਆ ਗਿਆ ਵੱਡਾ ਫ਼ੈਸਲਾ

Tuesday, Mar 31, 2026 - 03:16 PM (IST)

ਕੇਂਦਰ ਵੱਲੋਂ ਪੰਜਾਬ ਲਈ ਵੱਡੀ ਰਾਹਤ, ਹਾਲਾਤ ਨੂੰ ਦੇਖਦਿਆਂ ਲਿਆ ਗਿਆ ਵੱਡਾ ਫ਼ੈਸਲਾ

ਚੰਡੀਗੜ੍ਹ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਣਕ ਦੇ ਸੀਜ਼ਨ ਦੌਰਾਨ ਪੰਜਾਬ ਲਈ ਅਹਿਮ ਫ਼ੈਸਲਾ ਲਿਆ ਹੈ। ਜਿਸ ਤਹਿਤ ਪੰਜਾਬ ਦੀਆਂ ਮੰਡੀਆਂ ਵਿਚੋਂ 22 ਲੱਖ 6 ਹਜ਼ਾਰ 761 ਮੀਟ੍ਰਿਕ ਟਨ ਕਣਕ ਦੀ ਤੁਰੰਤ ਚੁਕਾਈ ਲਈ 860 ਵਿਸ਼ੇਸ਼ ਟ੍ਰੇਨਾਂ ਦੀ ਵਿਵਸਥਾ ਕੀਤੀ ਗਈ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇਸ ਨੂੰ ਪੰਜਾਬ ਲਈ ਵੱਡੀ ਰਾਹਤ ਦੱਸਦਿਆਂ ਕੇਂਦਰ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਪੰਜਾਬ ਦੇ ਕਿਸਾਨਾਂ ਦੇ ਹਿੱਤ ਵਿਚ ਇਕ 'ਇਤਿਹਾਸਕ ਅਤੇ ਸ਼ਲਾਘਾਯੋਗ' ਕਦਮ ਦੱਸਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅਸਮਾਨੀ ਚੜ੍ਹੇ ਇੱਟਾਂ ਦੇ ਭਾਅ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ

ਤਰੁਣ ਚੁੱਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਮੰਡੀਆਂ ਵਿਚੋਂ 22 ਲੱਖ 6 ਹਜ਼ਾਰ 761 ਮੀਟ੍ਰਿਕ ਟਨ ਕਣਕ ਦੀ ਤੁਰੰਤ ਚੁਕਾਈ ਲਈ 860 ਵਿਸ਼ੇਸ਼ ਟ੍ਰੇਨਾਂ ਦੀ ਵਿਵਸਥਾ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਸਮੇਂ ਸਿਰ ਦਖਲ ਦੇ ਕੇ ਪੰਜਾਬ ਦੀਆਂ ਮੰਡੀਆਂ, ਕਿਸਾਨਾਂ ਅਤੇ ਭੰਡਾਰਨ ਦੇ ਸੰਕਟ ਨੂੰ ਵੱਡੀ ਰਾਹਤ ਦਿੱਤੀ ਹੈ। ਚੁੱਘ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਕੇਂਦਰ ਇੰਨੀ ਗੰਭੀਰਤਾ ਦਿਖਾ ਰਿਹਾ ਹੈ ਤਾਂ ਸੂਬਾ ਸਰਕਾਰ ਪਹਿਲਾਂ ਤੋਂ ਪ੍ਰਬੰਧ ਕਿਉਂ ਨਹੀਂ ਕਰ ਸਕੀ?

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਐਲਾਨ ਨੇ ਮਚਾਈ ਹਲਚਲ, ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ

ਉਨ੍ਹਾਂ ਦੋਸ਼ ਲਾਇਆ ਕਿ ਹਰ ਸਾਲ ਫਸਲ ਦੀ ਕਟਾਈ ਵੇਲੇ ਮੰਡੀਆਂ ਵਿਚ ਅਵਿਵਸਥਾ ਅਤੇ ਚੁਕਾਈ ਵਿਚ ਦੇਰੀ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਅਤੇ ਕਮਜ਼ੋਰ ਪ੍ਰਬੰਧਾਂ ਕਾਰਨ ਕਿਸਾਨ ਵਾਰ-ਵਾਰ ਸੰਕਟ ਵਿਚ ਫਸਦੇ ਹਨ। ਜੇਕਰ ਸਮਾਂ ਰਹਿੰਦਿਆਂ ਉਚਿਤ ਯੋਜਨਾਬੰਦੀ ਕੀਤੀ ਜਾਂਦੀ ਤਾਂ ਇਸ ਸਥਿਤੀ ਤੋਂ ਬਚਿਆ ਜਾ ਸਕਦਾ ਸੀ। ਤਰੁਣ ਚੁੱਘ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਰਾਹਤ ਦੇਣ ਦਾ ਕੰਮ ਕਰ ਰਹੀ ਹੈ, ਉੱਥੇ ਹੀ ਪੰਜਾਬ ਸਰਕਾਰ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਸਿਰਫ਼ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਦਿਖਾਉਣਾ ਚਾਹੀਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News