ਕੇਂਦਰ ਨੇ ਸੰਗਤ ਨੂੰ ਪਾਕਿ ਗੁਰੂ ਧਾਮਾਂ ਦੇ ਦਰਸ਼ਨਾਂ ਦੀ ਆਗਿਆ ਦੇ ਕੇ ਵਿਹਾਰਕ ਪਹੁੰਚ ਅਪਣਾਈ : ਸਪੀਕਰ

Saturday, Oct 04, 2025 - 03:31 PM (IST)

ਕੇਂਦਰ ਨੇ ਸੰਗਤ ਨੂੰ ਪਾਕਿ ਗੁਰੂ ਧਾਮਾਂ ਦੇ ਦਰਸ਼ਨਾਂ ਦੀ ਆਗਿਆ ਦੇ ਕੇ ਵਿਹਾਰਕ ਪਹੁੰਚ ਅਪਣਾਈ : ਸਪੀਕਰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ 'ਤੇ ਪਾਬੰਦੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵੱਖ-ਵੱਖ ਧਾਰਮਿਕ ਅਤੇ ਹੋਰਨਾਂ ਸੰਗਠਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਜਥਿਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇਕ ਵਿਹਾਰਕ ਪਹੁੰਚ ਅਪਣਾਈ ਹੈ ਅਤੇ ਇਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਫ਼ਿਰਕੂ ਸਦਭਾਵਨਾ ਦੇ ਨਾਲ-ਨਾਲ ਸ਼ਾਂਤੀ ਸਥਾਪਿਤ ਹੋਵੇਗੀ ਅਤੇ ਆਪਸੀ ਵਪਾਰ ਵਿਚ ਵੀ ਪ੍ਰਫੁਲਿਤ ਹੋਵੇਗਾ। ਇਸ ਨਾਲ ਕਿਸਾਨਾਂ ਅਤੇ ਵਪਾਰਕ ਭਾਈਚਾਰੇ ਨੂੰ ਵੀ ਲਾਭ ਪਹੁੰਚੇਗਾ।


author

Gurminder Singh

Content Editor

Related News