ਕੇਂਦਰ ਖੰਡ ਦੀ ਬਰਾਮਦ ਸਬਸਿਡੀ ਘਟਾਉਣ ਦੇ ਫੈਸਲੇ ਨੂੰ ਮੁੜ ਵਿਚਾਰੇ : ਰੰਧਾਵਾ

Saturday, Dec 19, 2020 - 10:18 PM (IST)

ਕੇਂਦਰ ਖੰਡ ਦੀ ਬਰਾਮਦ ਸਬਸਿਡੀ ਘਟਾਉਣ ਦੇ ਫੈਸਲੇ ਨੂੰ ਮੁੜ ਵਿਚਾਰੇ : ਰੰਧਾਵਾ

ਚੰਡੀਗੜ੍ਹ,(ਰਮਨਜੀਤ)-ਕੇਂਦਰ ਸਰਕਾਰ ਨੇ ਕੀਤੇ ਜਾ ਰਹੇ ਕਿਸਾਨ ਮਾਰੂ ਫੈਸਲਿਆਂ ਦੀ ਲੜੀ ਵਿਚ ਇਕ ਹੋਰ ਫੈਸਲਾ ਕਰਦਿਆਂ ਖੰਡ ਦੀ ਬਰਾਮਦ ਸਬਸਿਡੀ ਦੀ ਦਰ ਪਿਛਲੇ ਸਾਲ ਦੇ ਮੁਕਾਬਲੇ 4.44 ਰੁਪਏ ਪ੍ਰਤੀ ਕਿਲੋ ਘਟਾ ਦਿੱਤੀ ਹੈ। ਇਸ ਫੈਸਲੇ ਨਾਲ ਗੰਨਾ ਕਾਸ਼ਤਕਾਰਾਂ ਅਤੇ ਖੰਡ ਮਿੱਲਾਂ ਨੂੰ 2768 ਕਰੋੋੜ ਰੁਪਏ ਦੇ ਕਰੀਬ ਘਾਟਾ ਪਵੇਗਾ। ਸਾਲ 2020-21 ਲਈ ਖੰਡ ਦੀ ਬਰਾਮਦ ਸਬਸਿਡੀ ਦੀ ਦਰ 6 ਰੁਪਏ ਪ੍ਰਤੀ ਕਿਲੋੋ ਕਰ ਦਿੱਤੀ ਗਈ ਹੈ ਜਦੋਂ ਕਿ ਪਿਛਲੇ ਸਾਲ 2019-20 ਵਿਚ ਇਹ ਦਰ 10.44 ਰੁਪਏ ਪ੍ਰਤੀ ਕਿਲੋੋ ਸੀ। ਇਹ ਗੱਲ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈੱਸ ਬਿਆਨ ’ਚ ਕਹੀ। ਰੰਧਾਵਾ ਵਲੋੋਂ ਦੇਸ਼ ਦੇ ਪ੍ਰਧਾਨ ਮੰਤਰੀ, ਖੇਤੀਬਾੜੀ ਮੰਤਰੀ ਅਤੇ ਖੁਰਾਕ ਮੰਤਰੀ ਨੂੰ ਖੰਡ ਦੀ ਬਰਾਮਦ ਸਬਸਿਡੀ ਘਟਾਉਣ ਦੇ ਕਿਸਾਨ ਅਤੇ ਖੰਡ ਮਿੱਲ ਵਿਰੋੋਧੀ ਫੈਸਲੇ ਨੂੰ ਮੁੜ ਵਿਚਾਰ ਕੇ ਪਿਛਲੇ ਸਾਲ ਦੀ ਦਰ ’ਤੇ ਜਾਰੀ ਕਰਨ ਲਈ ਤੁਰੰਤ ਫੈਸਲਾ ਲੈਣ ਲਈ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋੋਂ ਸਾਲ 2019-20 ਲਈ 10.44 ਰੁਪਏ ਪ੍ਰਤੀ ਕਿਲੋੋ ਦੇ ਹਿਸਾਬ ਨਾਲ ਦੇਸ਼ ਦੀਆਂ ਖੰਡ ਮਿੱਲਾਂ ਨੂੰ ਬਰਾਮਦ ਸਬਸਿਡੀ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨਾਲ ਦੇਸ਼ ਭਰ ਦੀਆਂ ਖੰਡ ਮਿੱਲਾਂ ਨੂੰ ਲਗਭਗ 6268 ਕਰੋੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋੋਣੀ ਹੈ ਪਰ ਹੁਣ ਭਾਰਤ ਸਰਕਾਰ ਵਲੋੋਂ ਸਾਲ 2020-21 ਲਈ ਜਾਰੀ ਬਰਾਮਦ ਸਬਸਿਡੀ ਦੀ ਦਰ 6 ਰੁਪਏ ਪ੍ਰਤੀ ਕਿਲੋੋ ਕਰਨ ਨਾਲ ਸਿਰਫ਼ 3500 ਕਰੋੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋੋਣ ਦਾ ਅਨੁਮਾਨ ਹੈ। ਪਹਿਲਾਂ ਤੋੋਂ ਹੀ ਦੇਸ਼ ਵਿਚ ਖੰਡ ਦੇ ਵੱਧ ਉਤਪਾਦਨ ਕਰਕੇ ਵਿੱਤੀ ਸੰਕਟ ਨਾਲ ਜੂਝ ਰਹੀ ਖੰਡ ਸਨਅਤ ਅਤੇ ਗੰਨਾ ਕਾਸ਼ਤਕਾਰਾਂ ਨੂੰ ਕੇਂਦਰ ਸਰਕਾਰ ਵਲੋੋਂ 2768 ਕਰੋੋੜ ਰੁਪਏ ਦਾ ਝਟਕਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਗੰਨਾ ਕਾਸ਼ਤਕਾਰਾਂ ਦੀਆਂ ਅਦਾਇਗੀਆਂ ਵੱਡੇ ਪੱਧਰ ’ਤੇ ਪ੍ਰਭਾਵਿਤ ਹੋੋਣਗੀਆਂ।


author

Deepak Kumar

Content Editor

Related News