‘ਕੇਂਦਰ ਸਰਕਾਰ ਦੀਆਂ ਕੋਝੀਆ ਹਰਕਤਾਂ ਕਾਰਨ ਮਾਹੌਲ ਹੋ ਸਕਦਾ ਹੈ ਖ਼ਰਾਬ’

01/17/2021 5:49:16 PM

ਅੰਮ੍ਰਿਤਸਰ (ਛੀਨਾ) - ਕੇਂਦਰ ਦੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਨੂੰ ਦਬਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀ ਐੱਨ.ਆਈ.ਏ.ਦਾ ਇਸਤਿਮਾਲ ਕੀਤਾ ਜਾ ਰਿਹਾ ਹੈ। ਐੱਨ.ਆਈ.ਏ.ਦਾ ਇਸਤਿਮਾਲ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਣੇ ਹੋਰ ਕਿਸਾਨ ਆਗੂਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਸ ਦੀ ਜਿੰਨੀਂ ਨਿੰਦਾਂ ਕੀਤੀ ਜਾਵੇ ਥੋੜੀ ਹੈ। ਇਹ ਵਿਚਾਰ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਅੱਜ ਗੱਲਬਾਤ ਕਰਦਿਆਂ ਪ੍ਰਗਟਾਏ ਹਨ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਉਨ੍ਹਾਂ ਕਿਹਾ ਕਿ ਕਿਸਾਨ ਆਪਣਾ ਭਵਿੱਖ ਬਚਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਪਰਿਵਾਰਾਂ ਸਮੇਤ ਸੜਕਾਂ ’ਤੇ ਆ ਕੇ ਸੰਘਰਸ਼ ਕਰ ਰਹੇ ਹਨ। ਮੰਗਾਂ ਮੰਨਣ ਦੀ ਬਜਾਏ ਕੇਂਦਰ ਸਰਕਾਰ ਜਾਂਚ ਏਜੰਸੀਆ ਦੀ ਦੁਰਵਰਤੋਂ ਕਰਕੇ ਉਨ੍ਹਾਂ ਨੂੰ ਡਰਾਉਣ ਧਮਕਾਉਣ ਦੀਆਂ ਚਾਲਾਂ ਖੇਡ ਰਹੀ ਹੈ, ਜਿੰਨਾ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਭਾਈ ਅਭਿਆਸੀ ਨੇ ਆਖਿਆ ਕਿ ਹੱਕ ਸੱਚ ਦੀ ਲੜਾਈ ਲੜ ਰਹੇ ਅੰਨਦਾਤਾ ਕਿਸਾਨ ਨਾਲ ਅੱਜ ਸਾਰਾ ਦੇਸ਼ ਉਠ ਖੜਾ ਹੋਇਆ ਹੈ, ਜਿਸ ਕਾਰਨ ਕੇਂਦਰ ਸਰਕਾਰ ਆਪਣੀਆ ਮਾੜੀਆ ਚਾਲਾਂ ’ਚ ਕਦੇ ਵੀ ਸਫ਼ਲ ਨਹੀਂ ਹੋ ਸਕੇਗੀ।

ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕੀ ਤੁਹਾਡੇ ਮੂੰਹ ‘ਚੋਂ ਵੀ ਆਉਂਦੀ ਹੈ ‘ਬਦਬੂ’? ਜਾਣੋ ਕਾਰਨ ਅਤੇ ਘਰੇਲੂ ਨੁਸਖ਼ੇ

ਭਾਈ ਅਭਿਆਸੀ ਨੇ ਕੇਂਦਰ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਬਿਨਾ ਵਜਾ ਤੰਗ ਪਰੇਸ਼ਾਨ ਕਰਨਾ ਬੰਦ ਕਰੇ, ਕਿਉਂਕਿ ਅਜਿਹੀਆ ਕੋਝੀਆਂ ਹਰਕਤਾਂ ਨਾਲ ਕਿਸੇ ਵੀ ਸਮੇਂ ਮਾਹੌਲ ਖ਼ਰਾਬ ਹੋ ਸਕਦਾ ਹੈ। 

ਪੜ੍ਹੋ ਇਹ ਵੀ ਖ਼ਬਰ - Health Tips : ਇਸ ਚੀਜ਼ ਦੀ ਘਾਟ ਨਾਲ ਹੁੰਦਾ ਹੈ ‘ਦਿਲ ਦਾ ਰੋਗ’ ਤੇ ‘ਸ਼ੂਗਰ ਹੋਣ ਦਾ ਖ਼ਤਰਾ, ਇੰਝ ਕਰੋ ਬਚਾਅ


rajwinder kaur

Content Editor

Related News