ਕੇਂਦਰ ਸਰਕਾਰ ਵੱਲੋਂ BBMB ਨੂੰ ਆਪਣੇ ਅਧੀਨ ਕਰਨ ਸਬੰਧੀ DC ਦਫਤਰ ਸੰਗਰੂਰ ਘੇਰਿਆ

Tuesday, Mar 08, 2022 - 12:50 AM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਆਪਣੇ ਅਧੀਨ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਵਿਰੋਧ ਵਿੱਚ ਰੋਸ ਵਜੋਂ ਅੱਜ ਡੀ ਸੀ ਦਫਤਰ ਸੰਗਰੂਰ ਘੇਰਿਆ ਤੇ ਬਾਹਰ ਗੇਟ ਅੱਗੇ ਧਰਨਾ ਦਿੱਤਾ ਗਿਆ। ਕੇਂਦਰ ਸਰਕਾਰ ਪੰਜਾਬ ਦੇ ਹਰ ਖੇਤਰ 'ਚ ਕਬਜ਼ਾ ਕਰਨਾ ਚਾਹੁੰਦੀ ਹੈ। ਪੰਜਾਬ ਦੇ ਆਮਦਨ ਸਰੋਤਾਂ ਨੂੰ ਆਪਣੇ ਅਧੀਨ ਕਰਨਾ ਚਾਹੁੰਦੀ ਹੈ। ਪੰਜਾਬ ਪੁਨਰ ਗਠਨ ਐਕਟ 1966 ਦੀ ਧਾਰਾ 79 (2) ਦੀ ਉਲੰਘਣਾ ਕਰ ਕੇ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ।

PunjabKesari

ਇਹ ਖ਼ਬਰ ਪੜ੍ਹੋ- PAK v AUS : ਚੌਥੇ ਦਿਨ ਦੀ ਖੇਡ ਖਤਮ, ਆਸਟਰੇਲੀਆ ਦਾ ਸਕੋਰ 449/7
ਕੇਂਦਰ ਦੇ ਇਸ ਫੈਸਲੇ ਨਾਲ ਪੰਜਾਬ ਦੀਆਂ ਤਕਰੀਬਨ 1600 ਆਸਾਮੀਆਂ ਖਤਮ ਹੋ ਗਈਆਂ ਹਨ ਅਤੇ  ਤਕਰੀਬਨ 900 ਦੇ ਕਰੀਬ ਪੁਲਸ ਮੁਲਾਜ਼ਮਾਂ ਦੀਆਂ ਆਸਾਮੀਆਂ ਖਤਮ ਹੋ ਗਈਆਂ ਹਨ। ਭਾਵ ਸਾਡੇ ਬੱਚਿਆਂ ਦਾ ਭਵਿੱਖ  ਖਤਰੇ 'ਚ ਹੈ। ਆਗੂਆਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਆਲੋਚਨਾ ਕੀਤੀ ਗਈ। ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮੂਹ ਪੰਜਾਬੀ ਭਾਈਚਾਰੇ ਨੂੰ ਇਕ ਜੁਟ ਹੋਣ ਦੀ ਅਪੀਲ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਰਸਾਇਣਿਕ ਖੇਤੀ ਮਾਡਲ ਕਾਰਨ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ। ਪੰਜਾਬ ਦੇ  117 ਬਲਾਕਾਂ 'ਚੋਂ 109 ਬਲਾਕ ਡਾਰਕ ਜੋਨ ਬਣ ਗਏ ਹਨ। ਜਦੋਂਕਿ ਕਿ ਦੂਜੇ ਪਾਸੇ ਪੰਜਾਬ ਦਾ ਦਰਿਆਈ ਪਾਣੀ ਦੂਜੇ ਸੂਬਿਆਂ ਨੂੰ ਮੁਫਤ ਲੁਟਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਚ ਪੰਜਾਬ ਦੀ ਮੈਂਬਰੀ ਬਹਾਲ ਕੀਤੀ ਜਾਵੇ ,ਲਖੀਮਪੁਰ ਖੀਰੀ 'ਚ ਕਤਲ ਕੀਤੇ ਕਿਸਾਨਾਂ ਨੂੰ ਇਨਸਾਫ ਦਿੱਤਾ ਜਾਵੇ। ਚੰਡੀਗੜ੍ਹ 'ਚ ਮੁਲਾਜਮਾਂ ਦੀ ਭਰਤੀ ਲਈ ਪੰਜਾਬ ਦਾ ਕੋਟਾ ਬਹਾਲ ਕੀਤਾ ਜਾਵੇ। ਰੂਸ ਯੁਕਰੇਨ ਯੁੱਧ ਕਾਰਨ ਫਸੇ ਵਿਦਿਆਰਥੀਆਂ ਨੂੰ ਫੌਰੀ ਸੁਰੱਖਿਅਤ ਵਾਪਸ ਲਿਆਉਣ ਦਾ ਉਪਰਾਲਾ ਕੀਤਾ ਜਾਵੇ। ਹਿਜਾਬ ਮਾਮਲੇ ਤੇ ਕਰਨਾਟਕ ਸਮੇਤ ਦੇਸ਼ ਦੇ ਵੱਖ ਵੱਖ ਹਿੱਸਿਆਂ ਚ ਘੱਟ ਗਿਣਤੀਆਂ ਤੇ ਕੀਤੇ ਜਾ ਰਹੇ ਜੁਲਮ ਬੰਦ ਕੀਤੇ ਜਾਣ।   

PunjabKesari

ਇਹ ਖ਼ਬਰ ਪੜ੍ਹੋ- CWC 22 : ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾਇਆ
ਅੱਜ ਦੇ ਧਰਨੇ ਨੂੰ ਗੁਰਮੀਤ ਸਿੰਘ ਭੱਟੀਵਾਲ, ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭੂਪਿੰਦਰ ਸਿੰਘ ਲੌਂਗੋਵਾਲ, ਸੂਬਾ ਕਨਵੀਨਰ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ, ਕਿਰਨਜੀਤ ਸਿੰਘ ਸੇਖੋਂ ਸੂਬਾ ਸਕੱਤਰ ਆਲ ਇੰਡੀਆ ਕਿਸਾਨ ਫੈਡਰੇਸ਼ਨ, ਮੇਜਰ ਸਿੰਘ ਪੁੰਨਾਵਾਲ ਕੁਲ ਹਿੰਦ ਕਿਸਾਨ ਸਭਾ ਪੰਜਾਬ ,ਹਰਦੇਵ ਸਿੰਘ ਬਖਸੀਵਾਲਾ ਸੂਬਾ ਆਗੂ ਕੁਲ ਹਿੰਦ ਕਿਸਾਨ ਸਭਾ, ਗੁਰਮੀਤ ਸਿੰਘ ਕਪਿਆਲ ਜਿਲ੍ਹਾ ਪ੍ਰਧਾਨ ਬੀਕੇਯੂ ਰਾਜੇਵਾਲ, ਸੁਖਦੇਵ ਸਿੰਘ ਲੇਹਲ ਜਿਲ੍ਹਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ ,ਮਹਿੰਦਰ ਸਿੰਘ ਬੁਗਰਾਂ ਜਿਲ੍ਹਾ ਆਗੂ ਬੀਕੇਯੂ ਕਾਦੀਆਂ ,ਜਗਮੋਹਨ ਸਿੰਘ ਪਟਿਆਲਾ ,ਜਰਨੈਲ ਸਿੰਘ ਜਹਾਂਗੀਰ, ਉਧਮ ਸਿੰਘ ਸੰਤੋਖਪੁਰਾ,ਨਿਰਮਲ ਸਿੰਘ ਬਟਰਿਆਣਾ,ਸਤਵੰਤ ਸਿੰਘ ਖੰਡੇਵਾਦ ,ਮੰਗਤ ਰਾਮ ਲੌਂਗੋਵਾਲ ,ਸਤਵੰਤ ਸਿੰਘ ਖੰਡੇਵਾਦ ,ਜਰਨੈਲ ਸਿੰਘ ਜਨਾਲ ਰੋਹੀ ਸਿੰਘ ਮੰਗਵਾਲ ,ਇੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਆਗੂਆਂ ਨੇ ਸੰਬੋਧਨ ਕੀਤਾ ।

PunjabKesari

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ। 


Gurdeep Singh

Content Editor

Related News