ਬਜਟ ਖਿਲਾਫ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
Wednesday, Feb 07, 2018 - 07:07 AM (IST)
ਚੌਕ ਮਹਿਤਾ, (ਪਾਲ, ਮਨਦੀਪ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਕੇਂਦਰੀ ਕਮੇਟੀ ਦੇ ਸੱਦੇ 'ਤੇ ਪਿੰਡ ਟਕਾਪੁਰ ਵਿਖੇ ਰੋਸ ਮਾਰਚ ਕਰ ਕੇ ਬਜਟ ਖਿਲਾਫ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ, ਜਿਸ ਦੀ ਅਗਵਾਈ ਅਰਜਨ ਸਿੰਘ ਖੱਬੇ ਤੇ ਮਲਕੀਤ ਸਿੰਘ ਟਕਾਪੁਰ ਨੇ ਕੀਤੀ। ਇਸ ਮੌਕੇ ਸੂਬਾ ਆਗੂ ਅਮਰੀਕ ਸਿੰਘ ਦਾਊਦ ਤੇ ਤਹਿਸੀਲ ਆਗੂ ਪਲਵਿੰਦਰ ਸਿੰਘ ਮਹਿਸਮਪੁਰ ਨੇ ਕਿਹਾ ਕਿ ਸਰਕਾਰ ਨੇ ਜੋ ਬਜਟ ਪੇਸ਼ ਕੀਤਾ ਹੈ, ਉਹ ਮਜ਼ਦੂਰ ਤੇ ਕਿਸਾਨ ਵਿਰੋਧੀ ਹੈ, ਜਿਸ ਵਿਚ ਕਿਰਤੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਹੂਲਤ ਨਾ ਦੇ ਕੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਤੋਂ ਕੋਈ ਆਸ-ਉਮੀਦ ਨਹੀਂ ਰੱਖਣੀ ਚਾਹੀਦੀ ਤੇ ਵੱਡੀ ਲਾਮਬੰਦੀ ਕਰ ਕੇ ਸੰਘਰਸ਼ ਕਰਨਾ ਚਾਹੀਦਾ ਹੈ ਕਿਉਂਕਿ ਸਰਕਾਰ ਜੋ ਵੀ ਫੈਸਲੇ ਲੈ ਰਹੀ ਹੈ, ਉਹ ਸਰਮਾਏਦਾਰਾਂ ਤੇ ਵੱਡੀਆ ਕੰਪਨੀਆਂ ਦੇ ਹੱਕ ਵਿਚ ਹਨ।
ਇਸ ਮੌਕੇ ਜਗਤਾਰ ਸਿੰਘ ਖੱਬੇ, ਬਲਵਿੰਦਰ ਸਿੰਘ, ਆਗਿਆਪਾਲ ਸਿੰਘ, ਕੁਲਵੰਤ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ, ਲਖਬੀਰ ਸਿੰਘ, ਬੁੱਧ ਸਿੰਘ, ਸੁਰਜੀਤ ਸਿੰਘ ਬੁੱਟਰ, ਹਰਦੇਵ ਸਿੰਘ, ਸੂਰਤਾ ਸਿੰਘ, ਬਲਕਾਰ ਸਿੰਘ, ਤਰਸੇਮ ਸਿੰਘ, ਸੁਖਦੇਵ ਸਿੰਘ ਤੇ ਵੱਡੀ ਗਿਣਤੀ 'ਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।
