ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ ਤਾਂ ਹੀ ਠੁਕਰਾਈ ਵਜੀਰੀ : ਹਰਸਿਮਰਤ

Sunday, Jul 18, 2021 - 10:57 PM (IST)

ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ ਤਾਂ ਹੀ ਠੁਕਰਾਈ ਵਜੀਰੀ : ਹਰਸਿਮਰਤ

ਬੁਢਲਾਡਾ (ਮਨਜੀਤ, ਬਾਂਸਲ)- ਕੋਰੋਨਾ ਮਹਾਮਾਰੀ ਸੰਕਟ ਦੀ ਘੜੀ ਵਿਚ ਪੰਜਾਬ ਸਰਕਾਰ ਨੇ ਲੋਕਾਂ ਦੀ ਬਾਂਹ ਕੀ ਫੜਨੀ ਸੀ ਬਲਕਿ ਲੋਕਾਂ ਨੂੰ ਰੱਬ ਆਸਰੇ ਛੱਡ ਦਿੱਤਾ। ਕੋਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਹੁਣ ਤੀਸਰੀ ਲਹਿਰ ਦਾ ਡਰ ਦਿੱਤਾ ਜਾ ਰਿਹਾ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅੱਜ ਪਿੰਡ ਚੱਕ ਭਾਈਕੇ ਅਤੇ ਸੈਦੇਵਾਲਾ ਵਿਖੇ ਅਫਸੋਸ ਕਰਨ ਲਈ ਪਹੁੰਚੇ ਸਨ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਉਣ ਦਾ ਫੈਸਲਾ ਸਵੀਕਾਰ ਕਰਨ ਸਾਰੇ ਆਗੂ : ਡਾ. ਅਸ਼ਵਨੀ ਕੁਮਾਰ
ਇਸ ਤੋਂ ਬਾਅਦ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਨੇ ਕੋਰੋਨਾ ਤੋਂ ਬਚਾਉਣ ਲਈ ਜੋ ਵੈਂਟੀਲੇਟਰ ਅਤੇ ਦਵਾਈਆਂ ਪੰਜਾਬ ਸਰਕਾਰ ਨੂੰ ਭੇਜੀਆਂ ਸਨ, ਉਹ ਵੈਂਟੀਲੇਟਰ ਅਤੇ ਦਵਾਈਆਂ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਦਿੱਤੀਆਂ ਗਈਆਂ। ਜਿਸ ਤੋਂ ਪੰਜਾਬ ਸਰਕਾਰ ਦੀ ਨਲਾਇਕੀ ਹੀ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਅਨੇਕਾਂ ਗਰੀਬ ਪਰਿਵਾਰ ਉੱਜੜ ਗਏ ਅਤੇ ਕਈਆਂ ਨੂੰ ਆਪਣੀ ਜੇਬ ਵਿਚੋਂ ਪੈਸੇ ਖਰਚ ਕਰ ਕੇ ਆਪਣਾ ਇਲਾਜ ਕਰਵਾਉਣਾ ਪਿਆ। ਬਲਕਿ ਇਹ ਇਲਾਜ ਸਰਕਾਰ ਵੱਲੋਂ ਕਰਵਾਉਣ ਦਾ ਫਰਜ਼ ਬਣਦਾ ਸੀ।

ਇਹ ਵੀ ਪੜ੍ਹੋ- 'ਹੁਣ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੰਤਰੀ ਤੇ MP ਮਹਿੰਦਰ ਸਿੰਘ ਕੇ. ਪੀ. ਤੇ ਹੋਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

ਸਾਬਕਾ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੱਜ ਵੀ ਕਿਸਾਨਾਂ ਨਾਲ ਖੜ੍ਹਾ ਹੈ ਅਤੇ ਹਮੇਸ਼ਾ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜਦੋਂ ਖੇਤੀ ਆਰਡੀਨੈਂਸ ਲਿਆਂਦੇ ਸਨ ਤਾਂ ਉਨ੍ਹਾਂ ਨੂੰ ਇਹ ਯਕੀਨ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਵਿਸ਼ਵਾਸ਼ ਬਣਾ ਕੇ ਹੀ ਕਦਮ ਚੁੱਕੇਗੀ ਪਰ ਕੇਂਦਰ ਸਰਕਾਰ ਨੇ ਜਦੋਂ ਕਿਸਾਨਾਂ ਦਾ ਆਰਡੀਨੈਂਸ ਬਣਾ ਕੇ ਪੇਸ਼ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਕੀਤਾ, ਕਿਉਂਕਿ ਇਹ ਆਰਡੀਨੈਂਸ ਕਿਸਾਨ ਹੱਕੀ ਨਹੀਂ ਬਲਕਿ ਵਿਰੋਧੀ ਸਨ। ਇਸ ਦਾ ਵਿਰੋਧ ਕਰਦਿਆਂ ਉਨ੍ਹਾਂ ਆਪਣੀ ਵਜੀਰੀ ਨੂੰ ਵੀ ਠੁਕਰਾ ਦਿੱਤਾ।

ਇਹ ਵੀ ਪੜ੍ਹੋ-  ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਜਥੇਦਾਰ ਬਲਵਿੰਦਰ ਸਿੰਘ ਪਟਵਾਰੀ, ਯੂਥ ਅਕਾਲੀ ਦਲ ਜ਼ਿਲਾ ਮਾਨਸਾ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਦਰਸ਼ਨ ਸਿੰਘ ਮੰਡੇਰ, ਜਥੇਦਾਰ ਬੱਲਮ ਸਿੰਘ ਕਲੀਪੁਰ, ਜਥੇਦਾਰ ਮੇਵਾ ਸਿੰਘ, ਜਥੇਦਾਰ ਬਲਵੀਰ ਸਿੰਘ, ਹਰਮੇਲ ਸਿੰਘ ਕਲੀਪੁਰ, ਅਮਰਜੀਤ ਸਿੰਘ ਕੁਲਾਣਾ ਮੌਜੂਦ ਸਨ।


author

Bharat Thapa

Content Editor

Related News