ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਭਲਕੇ ਵਿਸ਼ਾਲ ਜੱਥਾ ਲੈ ਕੇ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ ਹੋਵੇਗਾ : ਮਸੀਤੀ

Sunday, Jan 10, 2021 - 04:58 PM (IST)

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਭਲਕੇ ਵਿਸ਼ਾਲ ਜੱਥਾ ਲੈ ਕੇ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ ਹੋਵੇਗਾ : ਮਸੀਤੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸਹਿਯੋਗ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਦਾ ਇਕ ਵਿਸ਼ਾਲ ਜੱਥਾ ਭਲਕੇ 11 ਜਨਵਰੀ ਨੂੰ ਟਾਂਡਾ ਤੋਂ  ਦਿੱਲੀ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ ਅਤੇ ਜ਼ਿਲ੍ਹਾ ਯੂਥ ਆਗੂ ਸੰਦੀਪ ਸਿੰਘ ਖ਼ਾਲਸਾ ਨੇ ਇਸ ਸੰਬੰਧੀ ਵਿਸਥਾਰ ਪੂਰਵਕ ਗੱਲਬਾਤ ਕਰਦਿਆਂ ਦੱਸਿਆ ਕਿ ਵਰਕਰਾਂ ਦਾ ਇਹ ਵਿਸ਼ਾਲ ਜੱਥਾ ਦਾਣਾ ਮੰਡੀ ਟਾਂਡਾ ਤੋਂ ਸਵੇਰੇ 11 ਵਜੇ "ਬੋਲੇ ਸੋ ਨਿਹਾਲ" ਦੇ ਜੈਕਾਰਿਆਂ ਵਿਚ ਰਵਾਨਾ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਹ ਵਿਸ਼ਾਲ ਜੱਥਾ ਜਿੱਥੇ ਕਿਸਾਨ ਅੰਦੋਲਨ ਵਿਚ ਆਪਣੀ ਹਾਜ਼ਰੀ ਲਗਵਾਏਗਾ। ਉੱਥੇ ਹੀ 26 ਜਨਵਰੀ ਨੂੰ ਕੱਢੇ ਜਾਣ ਵਾਲੇ ਇਤਿਹਾਸਕ ਟਰੈਕਟਰ ਮਾਰਚ ਸਬੰਧੀ ਵੀ ਕਿਸਾਨ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰੇਗਾ ਅਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ, ਮੋਦੀ ਸਰਕਾਰ ਦੇ ਵਿਰੁੱਧ ਕੀਤੀ ਗਈ ਨਾਰੇਬਾਜ਼ੀ

ਉਨ੍ਹਾਂ ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਦੀ ਖਾਤਰ ਸੜਕਾਂ 'ਤੇ ਰੁਲ ਰਹੇ ਦੇਸ਼ ਦੇ ਅੰਨਦਾਤਾ ਦੀ ਸਰਕਾਰ ਨੂੰ ਬਾਂਹ ਫੜਨੀ ਚਾਹੀਦੀ ਹੈ ਕਿਉਂਕਿ ਕਿਸੇ ਵੀ ਹੁਕਮਰਾਨ ਦਾ ਇਹ ਫ਼ਰਜ਼ ਹੁੰਦਾ ਹੈ ਕਿ ਉਹ ਆਪਣੀ ਪਰਜਾ ਨੂੰ ਸੁਖੀ ਰੱਖੇ ਪਰ ਸੱਤਾ ਦੇ ਨਸ਼ੇ ਅਤੇ ਹੰਕਾਰ 'ਚ ਚੂਰ ਹੋਈ ਮੋਦੀ ਸਰਕਾਰ ਨੂੰ ਅੱਤ ਦੀ ਸਰਦੀ, ਖ਼ਰਾਬ ਮੌਸਮ 'ਚ ਮੁਸ਼ਕਲ ਸਥਿਤੀਆਂ ਦਾ ਸਾਹਮਣਾ ਕਰਨਾ ਕਰਦੇ ਹੋਏ ਅੰਦੋਲਨ ਕਰ ਰਹੇ ਬਜ਼ੁਰਗ ਕਿਸਾਨ, ਬੱਚੇ, ਬੀਬੀਆਂ ਅਤੇ ਸੰਘਰਸ਼ ਕਰ ਰਹੀ ਦੇਸ਼ ਦੀ ਜਵਾਨੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਭਾਜਪਾ ਸਰਕਾਰ ਨੇ ਮੌਕਾ ਨਾ ਸੰਭਾਲਿਆ ਤਾਂ ਆਉਣ ਵਾਲੇ ਸਮੇਂ 'ਚ ਖਮਿਆਜ਼ਾ ਭੁਗਤਣਾ ਔਖਾ ਹੋਵੇਗਾ।

ਇਹ ਵੀ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਪ੍ਰਭਾਤ ਫੇਰੀਆਂ ਕੀਤੀਆਂ ਗਈਆਂ ਆਰੰਭ 

ਉਨ੍ਹਾਂ ਕਿਹਾ ਅੰਦੋਲਨਕਾਰੀ ਕਿਸਾਨ ਸਰਕਾਰ ਕੋਲੋਂ ਕੋਈ ਭੀਖ ਨਹੀਂ ਸਗੋਂ ਆਪਣਾ ਹੱਕ ਮੰਗ ਰਹੇ ਹਨ ਕਿਉਂਕਿ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਕੇ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਅਤੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਵਾਂਝਿਆ ਕਰਨ ਦੀ ਕੋਝੀ ਹਰਕਤ ਕੀਤੀ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਖੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਲੈਣ ਦੀ ਪੁਰਜ਼ੋਰ ਮੰਗ ਕੀਤੀ।


author

DIsha

Content Editor

Related News