ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਭੇਜਿਆ ਸੱਦਾ
Tuesday, Nov 10, 2020 - 07:18 PM (IST)
ਚੰਡੀਗੜ੍ਹ: ਪੰਜਾਬ 'ਚ ਕਈ ਦਿਨਾਂ ਤੋਂ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਅੱਜ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਭੇਜਿਆ ਹੈ।
ਇਹ ਵੀ ਪੜ੍ਹੋ: ਕੈਪਟਨ ਨੇ ਗਰੀਨ ਦੀਵਾਲੀ ਮਨਾਉਣ ਲਈ 2 ਘੰਟੇ ਦੀ ਦਿੱਤੀ ਛੂਟ
ਕਿਸਾਨਾਂ ਨੂੰ ਸੱਦਾ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪੀਯੂਸ਼ ਗੋਇਲ ਵੱਲੋਂ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 6 ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ
ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਇਹ ਮੀਟਿੰਗ 13 ਨਵੰਬਰ ਨੂੰ ਦਿੱਲੀ ਦੇ ਵਿਗਿਆਨ ਭਵਨ ਸਵੇਰੇ 11 ਵਜੇ ਰੱਖੀ ਗਈ ਹੈ, ਜਿਸ 'ਚ ਕਿਸਾਨਾਂ ਦੇ ਸ਼ਾਮਲ ਹੋਣ ਲਈ ਕਿਸਾਨ ਯੂਨੀਅਨਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।