ਕੇਂਦਰ ਦੇ ਕਾਨੂੰਨਾਂ ਖ਼ਿਲਾਫ਼ ਇਕੱਲਿਆਂ ਡਟਿਆ ‘ਜਥੇਦਾਰ’
Wednesday, Dec 23, 2020 - 09:15 PM (IST)
ਹਰੀਕੇ ਪੱਤਣ (ਜ. ਬ.) : ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭੁੱਖ ਹੜਤਾਲ ਦੇ ਸੱਦੇ ’ਤੇ ਬੀਤੀ ਰਾਤ ਤੋਂ ਪਿੰਡ ਮਰਹਾਣਾ ਦਾ ਕਿਸਾਨ ਬਜ਼ੁਰਗ ਜਥੇਦਾਰ ਬਲਵਿੰਦਰ ਸਿੰਘ (72) ਭੁੱਖ ਹੜਤਾਲ ’ਤੇ ਬੈਠ ਗਿਆ ਹੈ। ਇਸ ਸਬੰਧੀ ਕਿਸਾਨ ਬਜ਼ੁਰਗ ਜਥੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸਭਾ ਦੀਆਂ ਜਥੇਬੰਦੀਆਂ ਵੱਲੋਂ ਭੁੱਖ ਹੜਤਾਲ ਦੇ ਸੱਦੇ ’ਤੇ ਬੀਤੀ ਰਾਤ ਤੋਂ ਹੜਤਾਲ ’ਤੇ ਬੈਠਾ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਭੁੱਖ ਹੜਤਾਲ ਜਥੇਬੰਦੀਆਂ ਦੇ ਹੁਕਮਾਂ ਤੱਕ ਜਾਰੀ ਰੱਖਾਂਗੇ।
ਇਹ ਵੀ ਪੜ੍ਹੋ : ਫਗਵਾੜਾ ’ਚ ਵੱਡੀ ਵਾਰਦਾਤ, ਏ. ਐੱਸ. ਆਈ. ਦੇ ਗਲ ’ਚ ਰੱਸਾ ਪਾ ਬੁਰੀ ਤਰ੍ਹਾਂ ਕੁੱਟਿਆ (ਤਸਵੀਰਾਂ)
ਦੱਸਣਯੋਗ ਹੈ ਕਿ ਪਿਛਲੇ ਲਗਭਗ 28 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਧਰਨੇ ਵਿਚ ਨਾ ਸਿਰਫ਼ ਪੰਜਾਬ ਸਗੋਂ ਵਿਦੇਸ਼ਾਂ ’ਚੋਂ ਕਿਸਾਨਾਂ ਲਈ ਵੱਡੀ ਪੱਧਰ ’ਤੇ ਮਦਦ ਆ ਰਹੀ ਹੈ। ਇਸ ਅੰਦੋਲਨ ਦੌਰਾਨ ਜਿੱਥੇ ਦੋ ਦਰਜਨ ਤੋਂ ਵੱਧ ਕਿਸਾਨਾਂ ਦੀ ਜਾਨ ਚਲੀ ਗਈ ਹੈ, ਉਥੇ ਹੀ ਕੇਂਦਰ ਸਰਕਾਰ ਅਜੇ ਵੀ ਆਪਣੇ ਅੜੀਅਲ ਰਵੱਈਏ ’ਤੇ ਕਾਇਮ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ’ਚ ਨਿਹੰਗ ਸਿੰਘ ਦਾ ਅਨੋਖਾ ਝੰਡਾ, ਵੱਖਰੇ ਢੰਗ ਨਾਲ ਕੇਂਦਰ ਨੂੰ ਦਿੱਤੀ ਚਿਤਾਵਨੀ
ਨੋਟ - ਕੀ ਕਿਸਾਨਾਂ ਨੂੰ ਕੇਂਦਰ ਵਲੋਂ ਮਿਲਿਆ ਗੱਲਬਾਤ ਦਾ ਸੱਦਾ ਪ੍ਰਵਾਨ ਕਰਨਾ ਚਾਹੀਦਾ ਹੈ?