ਕੇਂਦਰ ਤੋਂ ਪੰਜਾਬ ਨੂੰ 22,160 ਕਰੋੜ ਰੁਪਏ ਦੇ 38 ਹਾਈਵੇਅ ਪ੍ਰੋਜੈਕਟ ਮਿਲੇ
Thursday, Dec 19, 2024 - 06:28 PM (IST)
ਚੰਡੀਗੜ੍ਹ : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਉਨ੍ਹਾਂ ਵੱਲੋਂ ਉਠਾਏ ਗਏ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਮੰਤਰਾਲੇ ਨੇ ਪਿਛਲੇ ਤਿੰਨ ਸਾਲਾਂ ਵਿਚ ਪੰਜਾਬ ਵਿਚ 825 ਕਿਲੋਮੀਟਰ ਲੰਬੇ 38 ਹਾਈਵੇਅ ਪ੍ਰੋਜੈਕਟਾਂ ਲਈ 22,160 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿਚ ਦਿੱਲੀ-ਅੰਮ੍ਰਿਤਸਰ-ਕੱਟੜਾ (ਡੀਏਕੇ) ਐਕਸਪ੍ਰੈਸਵੇਅ ਅਤੇ ਅੰਮ੍ਰਿਤਸਰ-ਬਠਿੰਡਾ ਹਾਈਵੇਅ ਵਰਗੇ ਪ੍ਰਮੁੱਖ ਗਲਿਆਰੇ ਸ਼ਾਮਲ ਹਨ, ਜੋ ਖੇਤਰੀ ਵਪਾਰ ਅਤੇ ਵਿਕਾਸ ਨੂੰ ਹੁਲਾਰਾ ਦੇਣ ਵਿਚ ਸਹਾਈ ਹੋਣਗੇ। ਸਾਹਨੀ ਨੇ ਇਹ ਵੀ ਦੱਸਿਆ ਕਿ ਪਹਿਲਾਂ ਛੱਡੇ ਗਏ ਚਾਰ ਵੱਡੇ ਹਾਈਵੇਅ ਪ੍ਰੋਜੈਕਟਾਂ ਨੂੰ ਰਾਜ ਵੱਲੋਂ 80 ਫੀਸਦੀ ਜ਼ਮੀਨ ਹਾਸਲ ਕਰਨ ਦੇ ਦਾਅਵਿਆਂ ਦੇ ਆਧਾਰ 'ਤੇ ਦੁਬਾਰਾ ਟੈਂਡਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਟੋਲ ਟੈਕਸ 'ਤੇ ਪਿਆ ਵੱਡਾ ਪੰਗਾ

ਸਾਹਨੀ ਨੇ ਪੰਜਾਬ ਵਿਚ ਚੱਲ ਰਹੇ ਪ੍ਰੋਜੈਕਟਾਂ ਦੀ ਉਸਾਰੀ ਪ੍ਰਗਤੀ ਵਿਚ ਦੇਰੀ 'ਤੇ ਵੀ ਚਿੰਤਾ ਜ਼ਾਹਰ ਕੀਤੀ। ਪੰਜਾਬ ਵਿਚ ਚੱਲ ਰਹੇ 42 ਪ੍ਰੋਜੈਕਟਾਂ ਦੀ ਔਸਤ ਉਸਾਰੀ ਪ੍ਰਗਤੀ 48ਫੀਸਦ ਹੈ। ਸਾਹਨੀ ਨੇ ਕੇਂਦਰੀ ਮੰਤਰਾਲੇ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਪ੍ਰੋਜੈਕਟ ਉਤੇ ਤੇਜ਼ੀ ਨਾਲ ਕੰਮ ਕਰਦੇ ਹੋਏ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਏ ਤਾਂ ਜੋ ਇੰਨਾਂ ਉਤੇ ਲਾਗਤ ਨਾ ਵੱਧੇ ਅਤੇ ਨਾਲ ਹੀ ਲੋਕਾਂ ਦੀਆਂ ਤਕਲੀਫਾਂ ਦਾ ਵੀ ਖ਼ਿਆਲ ਰੱਖਿਆ ਜਾਵੇ। ਡਾ. ਸਾਹਨੀ ਨੇ ਇਹ ਵੀ ਕਿਹਾ ਕਿ 38 ਪ੍ਰੋਜੈਕਟ 'ਚੋਂ 11017 ਕਰੋੜ ਰੁਪਏ ਦੇ 17 ਪ੍ਰੋਜੈਕਟ 2024-25 ਦੇ ਸਾਲਾਨਾ ਪਲਾਨ ਵਿਚ ਸ਼ਾਮਲ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਠੇਕੇ ਬੰਦ ਕਰਨ ਦੇ ਹੁਕਮ, ਹੋਟਲਾਂ, ਰੈਸਟੋਰੈਂਟ 'ਤੇ ਵੀ ਲੱਗੀ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਪੰਜਾਬ ਵਿਚ ਬਦਲਾਅ ਦੀ ਲਹਿਰ : 'ਹੁਣ ਇਕ ਮੌਕਾ ਭਾਜਪਾ ਨੂੰ ਦਿਓ, ਪੰਜਾਬ ਨੂੰ ਨਸ਼ੇ ਅਤੇ ਗੈਂਗਸਟਰਾਂ ਦੇ ਚੁੰਗਲ ਤੋਂ ਮੁਕਤ
