ਕੇਂਦਰ ਸਰਕਾਰ ਖਿਲਾਫ ਕਿਸਾਨਾ ਦਾ ਰੇਲ ਰੋਕੋ ਅੰਦੋਲਨ 18 ਨੂੰ

10/11/2018 3:26:23 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।  

ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਪ੍ਰਧਾਨ ਸਰਵਨ ਸਿੰਘ ਨੇ ਦੱਸਿਆ ਕਿ ਖਾਦ ਦੀ ਕੀਮਤ 'ਚ 140 ਰੁਪਏ ਦਾ ਵਾਧਾ, ਪਰਾਲੀ ਸੰਭਾਲਣ ਲਈ ਪੁਖਤਾ ਪ੍ਰਬੰਧ ਨਾ ਕਰਨਾ ਤੇ ਚੋਣ ਮੈਨੀਫੈਸਟੋ 'ਚ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਵਾਅਦਾ ਕਰਨ ਤੋਂ ਬਾਅਦ ਵੀ ਉਸ ਨੂੰ ਲਾਗੂ ਨਾ ਕਰਨਾ ਕੇਂਦਰ ਸਰਕਾਰ ਦੀ ਕਿਸਾਨ ਮਾਰੂ ਨੀਤੀ ਨੂੰ ਉਜਾਗਰ ਕਰਦੀ ਹੈ। 

ਇਸ ਉਪਰੰਤ ਕਿਸਾਨਾਂ ਨੇ ਅੰਮ੍ਰਿਤਸਰ ਦੇ ਡੀ. ਸੀ. ਨੂੰ ਮੰਗ ਪੱਤਰ ਵੀ ਦਿੱਤਾ। ਡੀ.ਸੀ. ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਦਿੱਤੀਆਂ ਜਾਵਗੀਆਂ ਤੇ ਸਰਕਾਰ ਵਲੋਂ ਜੋ ਹਦਾਇਤਾਂ ਉਨ੍ਹਾਂ ਨੂੰ ਦਿੱਤੀਆਂ ਜਾਣਗੀਆਂ ਉਸ ਨੂੰ ਅਮਲ 'ਚ ਲਿਆਂਦਾ ਜਾਵੇਗਾ।