ਕੈਪਟਨ ਅਮਰਿੰਦਰ ਸਿੰਘ ਸਮੇਤ ਭਾਜਪਾ 'ਚ ਸ਼ਾਮਲ ਹੋਏ 5 ਆਗੂਆਂ ਨੂੰ ਮਿਲੀ ਵਾਈ-ਸ਼੍ਰੇਣੀ ਦੀ ਸੁਰੱਖਿਆ

Tuesday, Oct 11, 2022 - 02:04 PM (IST)

ਕੈਪਟਨ ਅਮਰਿੰਦਰ ਸਿੰਘ ਸਮੇਤ ਭਾਜਪਾ 'ਚ ਸ਼ਾਮਲ ਹੋਏ 5 ਆਗੂਆਂ ਨੂੰ ਮਿਲੀ ਵਾਈ-ਸ਼੍ਰੇਣੀ ਦੀ ਸੁਰੱਖਿਆ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਜਪਾ 'ਚ ਸ਼ਾਮਲ ਹੋਏ 5 ਆਗੂਆਂ ਨੂੰ Y-Category ਦੀ ਸੁਰੱਖਿਆ ਦਿੱਤੀ ਗਈ ਹੈ। ਦੱਸ ਦੇਈਏ ਕਿ ਇਹ ਸੁਰੱਖਿਆ ਆਈ. ਬੀ. (ਇੰਟੈਲੀਜੈਂਸ ਬਿਊਰੋ) ਦੀ ਰਿਪੋਰਟ ਦੇ ਆਧਾਰ 'ਤੇ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਭਾਜਪਾ ਦੇ ਜਿਨ੍ਹਾਂ ਆਗੂਆਂ ਨੂੰ ਸੁਰੱਖਿਆ ਦਿੱਤੀ ਗਈ ਹੈ, ਉਸ ਵਿੱਚ ਅਮਰੀਕ ਸਿੰਘ ਅਲੀਵਾਲ, ਹਰਚੰਦ ਸਿੰਘ, ਪ੍ਰੇਮ ਮਿੱਤਲ, ਹਰਜਿੰਦਰ ਸਿੰਘ ਕਾਨਟ੍ਰੈਕਟਰ ਅਤੇ ਕਮਲਦੀਪ ਸੈਣੀ ਦਾ ਨਾਮ ਸ਼ਾਮਲ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਚਿੰਤਾ ਭਰੀ ਖ਼ਬਰ, ਨਿੱਜੀ ਖੰਡ ਮਿੱਲਾਂ ਨੇ ਖੜ੍ਹੇ ਕੀਤੇ ਹੱਥ

ਦੱਸਣਯੋਗ ਹੈ ਕਿ ਆਈ. ਬੀ. ਨੇ ਇਨ੍ਹਾਂ ਆਗੂਆਂ ਨੂੰ ਮਿਲ ਰਹੀਆਂ ਧਮਕੀਆਂ ਦੇ ਆਧਾਰ 'ਤੇ ਕੇਂਦਰੀ ਮੰਤਰਾਲੇ ਤੋਂ ਇਨ੍ਹਾਂ ਆਗੂਆਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਸੂਤਰਾਂ ਮੁਤਾਬਕ ਜਿਸ ਤਰ੍ਹਾਂ ਪੰਜਾਬ ਦੇ ਹਾਲਾਤ ਬਦਲ ਰਹੇ ਹਨ, ਉਸ ਦੇ ਚੱਲਦਿਆਂ ਇਨ੍ਹਾਂ ਲੀਡਰਾਂ ਦੀ ਸੁਰੱਖਿਆ ਵਧਾਈ ਗਈ ਹੈ। ਸਾਬਕਾ ਮੁੱਖ ਮੰਤਰੀ ਹੋਣ ਵਜੋਂ ਕੈਪਟਨ ਅਮਰਿੰਦਰ ਸਿੰਘ ਕੋਲ ਤਾਂ ਪਹਿਲਾਂ ਹੀ ਉੱਚ ਪੱਧਰੀ ਸੁਰੱਖਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਖੇ ਕੀਤੇ ਗਏ ਕਿਸਾਨ ਅੰਦੋਲਨ ਦੌਰਾਨ ਪੰਜਾਬ 'ਚ ਭਾਜਪਾ ਆਗੂਆਂ ਨੂੰ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਗੁੱਸੇ ਦਾ ਸਾਹਮਣਾ ਵੀ ਕਰਨਾ ਪਿਆ ਸੀ। ਉਸ ਵੇਲੇ ਕਿਸਾਨਾਂ ਵੱਲੋ ਜਨਤਕ ਥਾਵਾਂ 'ਤੇ ਹੀ ਭਾਜਪਾ ਆਗੂਆਂ ਨਾਲ ਦੁਰਵਿਵਹਾਰ ਕਰਨ ਦੇ ਕਈ ਮਾਮਲੇ ਸਾਹਮਣੇ ਆਏ ਸਨ ਅਤੇ ਕਈ ਆਗੂਆਂ ਦੇ ਘਰਾਂ ਨੂੰ ਕਿਸਾਨਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ। ਇਸ ਕਿਸਾਨ ਅੰਦੋਲਨ ਦੌਰਾਨ ਸਭ ਤੋਂ ਜ਼ਿਆਦਾ ਵਿਰੋਧ ਪੰਜਾਬ ਦੇ ਭਾਜਪਾ ਆਗੂਆਂ ਦੀ ਕੀਤੀ ਗਿਆ ਸੀ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News