ਕੇਂਦਰ ਸਰਕਾਰ 50 ਫੀਸਦੀ ਤੋਂ ਵੱਧ ਦਾ MSP ਤੈਅ ਕਰਨ ਦੇ ਨਾਲ ਹੀ ਕਿਸਾਨਾਂ ਦੀ ਉਪਜ ਵੀ ਖ੍ਰੀਦੇਗੀ : ਸ਼ਿਵਰਾਜ ਚੌਹਾਨ

Saturday, Dec 07, 2024 - 05:42 AM (IST)

ਜੈਤੋ (ਪਰਾਸ਼ਰ) - ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਰਾਜ ਸਭਾ ਵਿਚ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ, ਕਿਸਾਨਾਂ ਦੀ ਕਰਜ਼ਾ ਮੁਆਫੀ ਸਮੇਤ ਵੱਖ-ਵੱਖ ਵਿਸ਼ਿਆਂ ’ਤੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਕਾਂਗਰਸ ਨੇ ਸੱਤਾ ’ਚ ਆ ਕੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਿਛਲੇ 10 ਸਾਲਾਂ ਤੋਂ ਲਗਾਤਾਰ ਘੱਟੋ-ਘੱਟ ਸਮਰਥਨ ਮੁੱਲ ’ਚ ਵਾਧਾ ਕਰ ਰਹੀ ਹੈ, ਜਦਕਿ ਸ਼ਿਵਰਾਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ’ਤੇ ਉਤਪਾਦ ਖ੍ਰੀਦਣਾ ਜਾਰੀ ਰੱਖੇਗੀ।

ਚੌਹਾਨ ਨੇ ਕਿਹਾ ਕਿ ਸਾਡੀ ਸਰਕਾਰ 50 ਫੀਸਦੀ ਤੋਂ ਵੱਧ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਦੇ ਨਾਲ-ਨਾਲ ਕਿਸਾਨਾਂ ਤੋਂ ਉਪਜ ਵੀ ਖ੍ਰੀਦੇਗੀ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਨੂੰ ਲਾਹੇਵੰਦ ਭਾਅ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 2015 ’ਚ ਇਸ ਮੰਤਰਾਲੇ ਦਾ ਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਰੱਖਿਆ ਗਿਆ ਸੀ, ਇਸ ਤੋਂ ਪਹਿਲਾਂ ਇਸ ਦਾ ਕਿਸਾਨ ਭਲਾਈ ਨਾਲ ਕੋਈ ਸਬੰਧ ਨਹੀਂ ਸੀ।


Inder Prajapati

Content Editor

Related News