ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ

Saturday, Aug 01, 2026 - 11:20 AM (IST)

ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ

ਚੰਡੀਗੜ੍ਹ (ਸ. ਹ.) : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ਸਰਕਾਰ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ 3 ਮੁੱਖ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਲਈ 4,485 ਕਰੋੜ ਰੁਪਏ ਦੇ 204 ਵਿਕਾਸ ਪ੍ਰਾਜੈਕਟ ਮਨਜ਼ੂਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਪੰਜਾਬ ਦੇ ਸ਼ਹਿਰੀ ਵਿਕਾਸ ਪ੍ਰਤੀ ਵਚਨਬੱਧਤਾ ਦਾ ਸਬੂਤ ਹੈ। ਰਾਜ ਸਭਾ ’ਚ ਪੁੱਛੇ ਗਏ ਸਵਾਲ ਦੇ ਜਵਾਬ ਦਾ ਹਵਾਲਾ ਦਿੰਦਿਆਂ ਚੁੱਘ ਨੇ ਦੱਸਿਆ ਕਿ ਅੰਮ੍ਰਿਤਸਰ ’ਚ 44 ਪ੍ਰਾਜੈਕਟਾਂ ’ਤੇ 1,911 ਕਰੋੜ ਰੁਪਏ, ਜਲੰਧਰ ’ਚ 78 ਪ੍ਰਾਜੈਕਟਾਂ ’ਤੇ 1,186 ਕਰੋੜ ਰੁਪਏ ਅਤੇ ਲੁਧਿਆਣਾ ’ਚ 82 ਪ੍ਰਾਜੈਕਟਾਂ ’ਤੇ 1,388 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ’ਚ ਪਾਰਕਿੰਗ, ਖੇਡ ਢਾਂਚਾ, ਠੋਸ ਕੂੜਾ ਪ੍ਰਬੰਧਨ, ਜਲ ਸਪਲਾਈ, ਹਰੇ ਖੇਤਰਾਂ ਦਾ ਵਿਕਾਸ ਅਤੇ ਹੋਰ ਸ਼ਹਿਰੀ ਸੁਵਿਧਾਵਾਂ ਨਾਲ ਜੁੜੇ ਕੰਮ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਚੁੱਘ ਨੇ ਦੱਸਿਆ ਕਿ 31 ਮਾਰਚ 2026 ਤੱਕ ਤਿੰਨਾਂ ਸ਼ਹਿਰਾਂ ’ਚ 204 ਵਿਚੋਂ 190 ਪ੍ਰਾਜੈਕਟ ਪੂਰੇ ਹੋ ਚੁੱਕੇ ਹਨ, ਜਿਨ੍ਹਾਂ ’ਤੇ 4,148 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਅਨੁਸਾਰ, ਇਹ ਕੁੱਲ ਪ੍ਰਾਜੈਕਟਾਂ ਦਾ ਲੱਗਭਗ 93 ਫੀਸਦੀ ਹੈ। ਤਰੁਣ ਚੁੱਘ ਨੇ ਦੋਸ਼ ਲਾਇਆ ਕਿ ਜਿੱਥੇ ਕੇਂਦਰ ਸਰਕਾਰ ਨੇ ਸਰੋਤ ਅਤੇ ਧਨ ਮੁਹੱਈਆ ਕਰਵਾਇਆ, ਉੱਥੇ ਹੀ ਇਨ੍ਹਾਂ ਪ੍ਰਾਜੈਕਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਚ ਪੰਜਾਬ ਸਰਕਾਰ ਦਾ ਸਹਿਯੋਗ ਅਤੇ ਇੱਛਾ-ਸ਼ਕਤੀ ਲੋੜੀਂਦੇ ਪੱਧਰ ਦੀ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ’ਤੇ ਭ੍ਰਿਸ਼ਟਾਚਾਰ ਅਤੇ ਅਨਿਯਮਿਤਤਾਵਾਂ ਦੇ ਦੋਸ਼ ਵੀ ਸਾਹਮਣੇ ਆਉਂਦੇ ਰਹੇ ਹਨ।

ਇਹ ਵੀ ਪੜ੍ਹੋ : ਪਾਰਟੀ ਦੇ ਕਲੇਸ਼ ਵਿਚਾਲੇ ਪੰਜਾਬ ਦੌਰੇ 'ਤੇ ਆਏ ਭੂਪੇਸ਼ ਬਘੇਲ ਦਾ ਵੱਡਾ ਬਿਆਨ

ਉਨ੍ਹਾਂ ਪੰਜਾਬ ਸਰਕਾਰ ਤੋਂ ਕੇਂਦਰ ਵੱਲੋਂ ਮੁਹੱਈਆ ਕਰਵਾਈ ਗਈ ਰਾਸ਼ੀ ਦੀ ਪਾਰਦਰਸ਼ੀ, ਯੋਜਨਾਬੱਧ ਅਤੇ ਬਿਨਾਂ ਕਿਸੇ ਵਿਤਕਰੇ ਦੇ ਵਰਤੋਂ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਤਿੰਨਾਂ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਹੋਵੇਗਾ ਅਤੇ ਨਾਗਰਿਕਾਂ ਨੂੰ ਆਧੁਨਿਕ ਸਹੂਲਤਾਂ ਦਾ ਲਾਭ ਮਿਲੇਗਾ।

ਇਹ ਵੀ ਪੜ੍ਹੋ : ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ ਉਹ ਵੀ ਖੋਹ ਲਿਆ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News