ਵਿਰੋਧੀ ਦੇਸ਼ਾਂ ਨਾਲ ਲੜਾਈ ਕਰਨ ਵਾਲਾ ਫੌਜੀ ਬਲ ਕਿਸਾਨਾਂ ''ਤੇ ਨਾ ਵਰਤੇ ਕੇਂਦਰ ਸਰਕਾਰ: ਬਿੱਟੂ
Sunday, Feb 18, 2024 - 10:12 PM (IST)
ਮਾਨਸਾ (ਸੰਦੀਪ ਮਿੱਤਲ) - ਕਿਸਾਨਾਂ ਦਾ ਰਾਹ ਰੋਕਣ ਲਈ ਕੇਂਦਰ ਅਤੇ ਹਰਿਆਣਾ ਸਰਕਾਰ ਉਹ ਫੌਜੀ ਬਲ ਇਸਤੇਮਾਲ ਨਾ ਕਰੇ ਜੋ ਵਿਰੋਧੀ ਦੇਸ਼ਾਂ ਨਾਲ ਲੜਾਈ ਲੜਣ ਲਈ ਕੀਤਾ ਜਾਂਦਾ ਹੈ। ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਜੇਕਰ ਕੇਂਦਰ ਅਤੇ ਹਰਿਆਣਾ ਸਰਕਾਰ ਦਾ ਕਿਸਾਨਾਂ ਪ੍ਰਤੀ ਇਹੀ ਰਵੱਈਆ ਰਿਹਾ ਤਾਂ ਉਨ੍ਹਾਂ ਦਾ ਸਬਰ ਦਾ ਬੰਨ੍ਹ ਵੀ ਟੁੱਟ ਜਾਵੇਗਾ। ਉਹ ਕਿਸਾਨਾਂ ਤੇ ਜੁਲਮ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ- ਰੇਲਾਂ ਰੋਕਣ ਦੇ ਫੈਸਲੇ 'ਤੇ ਰਾਜੇਵਾਲ ਨੇ ਕਰ 'ਤਾ ਵੱਡਾ ਖੁਲਾਸਾ, ਪੜ੍ਹੋ ਪੂਰੀ ਖ਼ਬਰ
ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਕਿਸਾਨ ਕੋਈ ਨਿਰਾਲੀ ਮੰਗ ਨਹੀਂ ਕਰ ਰਹੇ। ਪਿਛਲੇ ਕਿਸਾਨੀ ਸੰਘਰਸ਼ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਕਿਸਾਨਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਰਵੱਈਆ ਕਦੇ ਵੀ ਹਜਮ ਕਰਨ ਵਾਲਾ ਨਹੀਂ ਹੈ। ਕਿਸਾਨਾਂ ਦਾ ਰਾਹ ਰੋਕਣ ਲਈ ਅਜਿਹਾ ਤਸ਼ੱਦਦ ਅਤੇ ਫੌਜੀ ਬਲ ਦਾ ਇਸਤੇਮਾਲ ਕਰਨਾ ਗਲਤ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਹ ਨਾ ਸਮਝੇ ਕਿ ਕਿਸਾਨ ਇੱਕਲੇ ਹਨ। ਪੂਰਾ ਪੰਜਾਬ ਉਨ੍ਹਾਂ ਨਾਲ ਡਟ ਕੇ ਖੜ੍ਹੇਗਾ ਅਤੇ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਲਈ ਹਰ ਗੱਲ 'ਤੇ ਪਹਿਰਾ ਦਿੱਤਾ ਜਾਵੇਗਾ। ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਭਰਮ ਕੱਢ ਦੇਵੇ ਕਿ ਅਜਿਹੇ ਤਸ਼ੱਦਦ ਨਾਲ ਉਹ ਚੁੱਪ ਕਰਕੇ ਬੈਠ ਜਾਣਗੇ। ਕਿਸਾਨਾਂ 'ਤੇ ਇਹ ਗੈਰ ਮਨੁੱਖੀ ਤਸ਼ੱਦਦ ਅਤੇ ਅੱਤਿਆਚਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਸਬਰ ਦਾ ਇਮਤਿਹਾਨ ਨਾ ਲਵੇ, ਜਿਸ ਨਾਲ ਪੂਰਾ ਪੰਜਾਬ ਕਿਸਾਨਾਂ ਨਾਲ ਉੱਠ ਖੜ੍ਹੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।