ਪੰਜਾਬੀਆਂ ਨੂੰ ਮਿਲਣ ਜਾ ਰਹੀ ਵੱਡੀ ਸੌਗਾਤ, ਕੇਂਦਰੀ ਮੰਤਰੀ ਨੂੰ ਮਿਲਣ ਮਗਰੋਂ MP ਸੁਸ਼ੀਲ ਰਿੰਕੂ ਨੇ ਦਿੱਤੀ ਖ਼ੁਸ਼ਖ਼ਬਰੀ
Thursday, Jan 04, 2024 - 04:09 AM (IST)
ਜਲੰਧਰ/ਚੰਡੀਗੜ੍ਹ (ਧਵਨ)– ਦੇਰ ਤੋਂ ਉਡੀਕਿਆ ਜਾ ਰਿਹਾ ਆਦਮਪੁਰ ਸਿਵਲ ਹਵਾਈ ਅੱਡਾ ਅਗਲੇ ਮਹੀਨੇ ਤਕ ਚਾਲੂ ਹੋ ਜਾਵੇਗਾ। ਇਹ ਭਰੋਸਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਇਸ ਮਾਮਲੇ ’ਚ ਹੋਈ ਮੁਲਾਕਾਤ ਦੌਰਾਨ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਵਿਆਹ ਦੇ ਬੰਧਨ 'ਚ ਬੱਝੇ ਆਮਿਰ ਖ਼ਾਨ ਦੀ ਧੀ ਇਰਾ ਤੇ ਨੂਪੁਰ ਸ਼ਿਖਰੇ, ਸਾਹਮਣੇ ਆਈਆਂ ਤਸਵੀਰਾਂ
ਰਿੰਕੂ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਆਦਮਪੁਰ ਹਵਾਈ ਅੱਡੇ ਦਾ ਸਿਵਲ ਟਰਮੀਨਲ ਯਾਤਰੀਆਂ ਦੀ ਮੇਜ਼ਬਾਨੀ ਲਈ ਤਿਆਰ ਹੈ ਅਤੇ ਏਅਰਲਾਈਨ ਕੰਪਨੀ ਸਪਾਈਸਜੈੱਟ ਕੋਲ ਸੇਵਾਵਾਂ ਸ਼ੁਰੂ ਕਰਨ ਲਈ ਤਿਆਰ ਹੈ। ਲੋਕ ਸਭਾ ਮੈਂਬਰ ਨੇ ਕੇਂਦਰੀ ਮੰਤਰੀ ਨੂੰ ਇਸ ਹਵਾਈ ਅੱਡੇ ਤੋਂ ਉਡਾਣ ਸੇਵਾਵਾਂ ਤੁਰੰਤ ਬਹਾਲ ਕਰਨ ਦੀ ਬੇਨਤੀ ਕੀਤੀ ਸੀ। ਇਹ ਦੁਆਬਾ ਖੇਤਰ ਦੇ ਹਜ਼ਾਰਾਂ ਯਾਤਰੀਆਂ ਦੀ ਲੋੜਾਂ ਪੂਰੀਆਂ ਕਰੇਗਾ, ਜਿਸ ਨੂੰ ਐੱਨ. ਆਰ. ਆਈ. ਹਬ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੱਥੇ ਹਵਾਈ ਅੱਡੇ ਦੇ ਟਰਮੀਨਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਹ ਹਵਾਈ ਅੱਡਾ ਕੁਲ 125 ਕਰੋੜ ਅਤੇ ਰੋਜ਼ਾਨਾ 300 ਯਾਤਰੀਆਂ ਦੀ ਸਮਰੱਥਾ ਨਾਲ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਹ ਖ਼ਬਰ ਵੀ ਪੜ੍ਹੋ - 'ਅੱਜ ਹੋ ਸਕਦੀ ਹੈ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ!' ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੀਤਾ ਦਾਅਵਾ
ਉਨ੍ਹਾਂ ਕਿਹਾ ਕਿ ਹਵਾਈ ਅੱਡਾ ਇਸ ਉਦਯੋਗਿਕ ਸ਼ਹਿਰ ਦੇ ਵਪਾਰੀ ਭਾਈਚਾਰੇ ਦੀਆਂ ਉਮੀਦਾਂ ਨੂੰ ਵੀ ਉਡਾਣ ਦੇਵੇਗਾ। ਉਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਅਤੇ ਇਸ ਖੇਤਰ ਦੇ ਐੱਨ. ਆਰ. ਆਈ. ਭਾਈਚਾਰੇ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਨਾਗਰਿਕ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦਾ ਮਾਮਲਾ ਵੀ ਉਠਾਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8