ਸੈਂਟਰਲ ਜੀ. ਐੱਸ. ਟੀ. ਵਿਭਾਗ ਨੇ ਮੰਡੀ ਗੋਬਿੰਦਗੜ੍ਹ ਦੀਆਂ 2 ਫਰਮਾਂ ’ਤੇ ਮਾਰੀ ਰੇਡ

Tuesday, Oct 07, 2025 - 07:27 AM (IST)

ਸੈਂਟਰਲ ਜੀ. ਐੱਸ. ਟੀ. ਵਿਭਾਗ ਨੇ ਮੰਡੀ ਗੋਬਿੰਦਗੜ੍ਹ ਦੀਆਂ 2 ਫਰਮਾਂ ’ਤੇ ਮਾਰੀ ਰੇਡ

ਲੁਧਿਆਣਾ (ਸੇਠੀ) : ਸੈਂਟਰਲ ਜੀ. ਐੱਸ. ਟੀ. ਵਿਭਾਗ ਦੀ ਪ੍ਰਿਵੈਂਟਿਵ ਯੂਨਿਟ ਨੇ ਸੋਮਵਾਰ ਨੂੰ ਮੰਡੀ ਗੋਬਿੰਦਗੜ੍ਹ ’ਚ ਵੱਡੀ ਕਾਰਵਾਈ ਕਰਦੇ ਹੋਏ 2 ਫਰਮਾਂ- ਐੱਸ. ਜੀ. ਸਟੀਲ ਟ੍ਰੇਡਰਜ਼ ਅਤੇ ਫਾਈਨ ਸਟੀਲ ਟ੍ਰੇਡਰਜ਼ ’ਤੇ ਰੇਡ ਮਾਰੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਫਰਮਾਂ ਇਕ ਹੀ ਵਿਅਕਤੀ ਵਲੋਂ ਸੰਚਾਲਿਤ ਕੀਤੀਆਂ ਜਾ ਰਹੀਆਂ ਸਨ। ਕਾਰਵਾਈ ਦੌਰਾਨ ਸਬੰਧਤ ਵਿਅਕਤੀ ਨੂੰ ਪੁੱਛਗਿੱਛ ਲਈ ਮੌਕੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Friendship ਤੋਂ ਇਨਕਾਰ ਕਰਨ 'ਤੇ ਸਿਰਫ਼ਿਰੇ ਆਸ਼ਿਕ ਨੇ ਛੱਤ ਤੋਂ ਥੱਲੇ ਸੁੱਟੀ ਕੁੜੀ

ਸ਼ੁਰੂਆਤੀ ਤੌਰ ’ਤੇ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਫਰਮਾਂ ਵੱਲੋਂ ਜੀ. ਐੱਸ. ਟੀ. ਸਬੰਧੀ ਗੰਭੀਰ ਬੇਨਿਯਮੀਆਂ ਕੀਤੀਆਂ ਗਈਆਂ ਸਨ। ਹਾਲਾਂਕਿ ਅਧਿਕਾਰੀਆਂ ਵਲੋਂ ਹੁਣ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਵਿਭਾਗ ਦੀ ਟੀਮ ਨੇ ਫਰਮਾਂ ਦੇ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਰਿਕਾਰਡ ਨੂੰ ਵੀ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਪੂਰੇ ਮਾਮਲੇ ’ਚ ਅੱਗੇ ਦੀ ਜਾਂਚ ਜਾਰੀ ਹੈ ਅਤੇ ਸੰਭਾਵਨਾ ਹੈ ਕਿ ਆਉਣ ਵਾਲੇ ਦਿਨਾਂ ’ਚ ਹੋਰ ਵੀ ਖੁਲਾਸੇ ਹੋ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News