ਪੰਜਾਬ ’ਚ ਪੈਰ ਪਸਾਰ ਰਿਹੈ ਨਸ਼ਾ, ਕੇਂਦਰੀ ਜੇਲ੍ਹ ਅੰਮ੍ਰਿਤਸਰ ’ਚ 3200 ਕੈਦੀਆਂ ਦੇ ਡੋਪ ਟੈਸਟਾਂ ’ਚੋਂ 1600 ਪਾਜ਼ੇਟਿਵ

07/25/2022 12:42:57 PM

ਅੰਮ੍ਰਿਤਸਰ (ਦਲਜੀਤ)- ਪੰਜਾਬ ’ਚ ਨਸ਼ੇ ਦਾ ਦੂਤ ਲਗਾਤਾਰ ਪੈਰ ਪਸਾਰ ਰਿਹਾ ਹੈ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਨਸ਼ੇ ਦੀ ਲਪੇਟ ਵਿਚ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਸ਼ਨੀਵਾਰ ਅਤੇ ਐਤਵਾਰ ਨੂੰ 3200 ਕੈਦੀਆਂ ਦੇ ਡੋਪ ਟੈਸਟ ਕੀਤੇ ਗਏ, ਜਿਨ੍ਹਾਂ ’ਚੋਂ 1600 ਤੋਂ ਵੱਧ ਪਾਜ਼ੇਟਿਵ ਪਾਏ ਗਏ। ਹਾਲਾਂਕਿ 1200 ਤੋਂ ਵੱਧ ਇਨ੍ਹਾਂ ਕੈਦੀਆਂ ’ਚੋਂ ਅਜਿਹੇ ਸਨ, ਜੋ ਜੇਲ੍ਹ ’ਚ ਨਸ਼ਾ ਛੁਡਾਊ ਕੇਂਦਰ ਦੇ ਓਟ ਸੈਂਟਰ ਤੋਂ ਦਵਾਈ ਦਾ ਸੇਵਨ ਕਰ ਰਹੇ ਸਨ, ਜਦਕਿ 400 ਅਜਿਹੇ ਕੈਦੀ ਹਨ, ਜੋ ਨਵੇਂ ਹਨ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਜਾਣਕਾਰੀ ਅਨੁਸਾਰ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਜੇਲ੍ਹਾਂ ’ਚ ਬੰਦ ਕੈਦੀਆਂ ਦਾ ਡੋਪ ਟੈਸਟ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਜੇਲ੍ਹ ਵਿਚ 3600 ਕੈਦੀ ਸਜ਼ਾ ਭੁਗਤ ਰਹੇ ਹਨ। ਫਿਲਹਾਲ 3200 ਕੈਦੀਆਂ ਦਾ ਡੋਪ ਟੈਸਟ ਕੀਤਾ ਜਾ ਚੁੱਕਾ ਹੈ। ਸ਼ਨੀਵਾਰ ਨੂੰ ਜਦੋਂ ਇਨ੍ਹਾਂ ਨਸ਼ੇੜੀ ਕੈਦੀਆਂ ਦਾ ਡੋਪ ਟੈਸਟ ਕੀਤਾ ਗਿਆ ਤਾਂ ਹੈਰਾਨ ਕਰਨ ਵਾਲੀਆਂ ਗੱਲਾਂ ਸਾਹਮਣੇ ਆਈਆਂ। 1880 ਕੈਦੀਆਂ ਵਿੱਚੋਂ 900 ਕੈਦੀ ਨਸ਼ੇ ਵਿਚ ਧੁੱਤ ਪਾਏ ਗਏ ਹਨ। ਕਿਸੇ ਨਾ ਕਿਸੇ ਰੂਪ ਵਿਚ ਨਸ਼ਾ ਸੇਵਨ ਕਰਨ ਵਾਲੇ ਇਨ੍ਹਾਂ ਕੈਦੀਆਂ ਦੀ ਰਿਪੋਰਟ ਨੂੰ ਦੇਖ ਕੇ ਪ੍ਰਸ਼ਾਸਨ ਦੇ ਹੱਥ ਪੈਰ ਫੁੱਲ ਗਏ ਹਨ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ

 

rajwinder kaur

This news is Content Editor rajwinder kaur