ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 3 ਮੋਬਾਇਲ ਬਰਾਮਦ
Wednesday, Aug 18, 2021 - 04:31 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 3 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਇਕ ਹਵਾਲਾਤੀ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ 52-ਏ ਪਰੀਸੰਨਜ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਪੱਤਰ ਨੰਬਰ 5282 ਰਾਹੀਂ ਹਰੀ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ 16 ਅਗਸਤ 2021 ਨੂੰ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਅਚਾਨਕ ਬਲਾਕ ਨੰਬਰ 2 ਦੀ ਬੈਰਕ ਦੀ ਤਲਾਸ਼ੀ ਦੌਰਾਨ ਹਵਾਲਾਤੀ ਮਨਤਾਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਡੇਲਿਆ ਵਾਲੀ ਜ਼ਿਲ੍ਹਾ ਫਰੀਦਕੋਟ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਤਲਾਸ਼ੀ ਕੀਤੀ ਗਈ।
ਇਸ ਤਲਾਸ਼ੀ ਦੌਰਾਨ ਉਸ ਦੇ ਬਿਸਤਰੇ ਵਿਚੋਂ 1 ਮੋਬਾਇਲ ਸੈਮਸੰਗ ਕੰਪਨੀ ਟੱਚ ਸਕਰੀਨ ਰੰਗ ਕਾਲਾ ਸਮੇਤ ਬੈਟਰੀ, ਏਅਰਟੈਲ ਕੰਪਨੀ ਦੀ ਸਿੰਮ, ਇਕ ਓਪੋ ਕੰਪਨੀ ਦਾ ਟੱਚ ਸਕਰੀਨ ਮੋਬਾਇਲ ਰੰਗ ਸਿਲਵਰ ਸਮੇਤ ਸਿੰਮ ਅਤੇ ਇਕ ਸੈਮਸੰਗ ਕੰਪਨੀ ਦਾ (ਕੀ-ਪੈਡ) ਮੋਬਾਇਲ ਰੰਗ ਨੀਲਾ ਬਰਾਮਦ ਹੋਏ। ਪੁਲਸ ਨੇ ਦੱਸਿਆ ਕਿ ਹਵਾਲਾਤੀ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।