ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਵਿਚਾਲੇ ਜ਼ਬਰਦਸਤ ਝੜਪ

Saturday, Feb 24, 2024 - 01:56 PM (IST)

ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਵਿਚਾਲੇ ਜ਼ਬਰਦਸਤ ਝੜਪ

ਪਟਿਆਲਾ (ਬਲਜਿੰਦਰ) : ਸੈਂਟਰਲ ਜੇਲ੍ਹ ਪਟਿਆਲਾ ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕੈਦੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਝੜਪ ਵਿਚ ਅਬਦੁਲ ਰਹਿਮਾਨ ਪੁੱਤਰ ਅਬਦੁਲ ਸਿਤਾਰ ਨਾਂ ਦਾ 24 ਸਾਲਾ ਕੈਦੀ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਲੜਾਈ ਦਾ ਕਾਰਨ ਕੀ ਸੀ ਇਸ ਦੇ ਬਾਰੇ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੌਰਾਨ ਜਦੋਂ ਜੇਲ੍ਹ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਇਸ ’ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। 
 


author

Gurminder Singh

Content Editor

Related News