ਕੇਂਦਰੀ ਜੇਲ੍ਹ ਵਿਖੇ 240 ਬੰਦੀਆਂ ਨੇ ਮਨਾਇਆ ਰੱਖੜੀ ਦਾ ਤਿਉਹਾਰ

08/30/2023 6:09:26 PM

ਪਟਿਆਲਾ (ਬਲਜਿੰਦਰ) : ਰੱਖੜੀ ਦੇ ਸ਼ੁੱਭ ਦਿਹਾੜੇ ’ਤੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਅੱਜ ਸਵੇਰੇ ਮਾਹੌਲ ਉਸ ਵੇਲੇ ਭਾਵੁਕ ਹੋ ਗਿਆ ਜਦੋਂ ਜੇਲ੍ਹ ਡਿਉਢੀ (ਪ੍ਰਸ਼ਾਸਕੀ ਬਲਾਕ) ਵਿਖੇ ਸੁਖਾਵੇਂ ਮਾਹੌਲ ’ਚ ਬੰਦੀਆਂ ਨੂੰ ਆਪਣੇ ਭੈਣਾਂ-ਭਰਾਵਾਂ ਨਾਲ ਦੇ ਮੇਲ-ਮਿਲਾਪ ਅਤੇ ਰੱਖੜੀ ਦਾ ਤਿਉਹਾਰ ਮਨਾਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਏ. ਡੀ. ਜੀ. ਪੀ. ਜੇਲ੍ਹਾਂ ਅਰੁਣਪਾਲ ਸਿੰਘ ਦੀ ਅਗਵਾਈ ਹੇਠ ਜੇਲ੍ਹ ਪ੍ਰਸ਼ਾਸਨ ਨੇ ਕੇਂਦਰੀ ਜੇਲ੍ਹ ਦੇ ਬੰਦੀਆਂ ਲਈ ਰੱਖੜੀ ਦੇ ਤਿਉਹਾਰ ਨੂੰ ਸਾਰਥਕ ਢੰਗ ਨਾਲ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਸਨ। ਇਸ ਦੌਰਾਨ ਲਗਭਗ 240 ਬੰਦੀਆਂ ਨੇ ਇਸ ਤਿਉਹਾਰ ਨੂੰ ਮਨਾਇਆ।

ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਬੰਦੀਆਂ ਦੀ ਮਾਨਸਿਕਤਾ ਨੂੰ ਪ੍ਰਭਾਵਿਤ ਕਰਦਿਆਂ ਉਨ੍ਹਾਂ ਦੇ ਮੁੜ-ਵਸੇਬੇ ਲਈ ਸਕਾਰਾਤਮਕ ਪ੍ਰਭਾਵ ਪਾਉਂਦੀਆਂ ਹਨ। ਉਨ੍ਹਾਂ ਨੇ ਬੰਦੀਆਂ ’ਚ ਸਾਂਝ ਅਤੇ ਹਮਦਰਦੀ ਦੀ ਭਾਵਨਾ ਪੈਦਾ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿਲੱਖਣ ਪਹਿਲਕਦਮੀ ਨੇ ਨਾ ਸਿਰਫ ਕੈਦੀਆਂ ਨੂੰ ਆਪਣੇ ਭੈਣ-ਭਰਾਵਾਂ ਨਾਲ ਰੱਖੜੀ ਬੰਨ੍ਹਣ ਦੀ ਇਜਾਜ਼ਤ ਦਿੱਤੀ, ਬਲਕਿ ਉਨ੍ਹਾਂ ਦੇ ਪਰਿਵਾਰਕ ਰਿਸ਼ਤਿਆਂ ਨੂੰ ਮੁੜ ਸੁਰਜੀਤ ਕਰਨ ’ਚ ਵੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਇਹ ਬੇ-ਮਿਸਾਲ ਯਤਨ ਕੇਂਦਰੀ ਜੇਲ੍ਹ ਪਟਿਆਲਾ ਵੱਲੋਂ ਨਾ ਸਿਰਫ ਬੰਦੀਆਂ ਦੀ ਸਰੀਰਕ, ਭਾਵਨਾਤਮਕ ਅਤੇ ਮਨੋਵਿਗਿਆਨਕ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਪ੍ਰਗਤੀਸ਼ਾਲ ਪਹੁੰਚ ਦੀ ਦਾ ਪ੍ਰਮਾਣ ਹੈ। ਰੱਖੜੀ ਬੰਨ੍ਹਣ ਦੀ ਇਜਾਜ਼ਤ ਦੇਣਾ ਬੰਦੀਆਂ ਦੇ ਸੁਧਾਰ ਲਈ ਇਕ ਪ੍ਰੇਰਣਾ ਵਜੋਂ ਕੰਮ ਕਰੇਗੀ।


Gurminder Singh

Content Editor

Related News