ਸੈਂਟਰਲ ਜੇਲ ਦੇ ਕੈਦੀ ਦੀ ਪੀ. ਜੀ. ਆਈ. ''ਚ ਮੌਤ

02/16/2018 6:42:36 PM

ਲੁਧਿਆਣਾ (ਸਿਆਲ) : ਤਾਜਪੁਰ ਰੋਡ ਸਥਿਤ ਸੈਂਟਰਲ ਜੇਲ ਦੇ ਇਕ ਕੈਦੀ ਦੀ ਚੰਡੀਗੜ੍ਹ 'ਚ ਮੌਤ ਹੋ ਗਈ। ਕੈਦੀ ਪਿਛਲੇ ਲੰਮੇ ਸਮੇਂ ਤੋਂ ਲੀਵਰ ਤੇ ਟੀ. ਬੀ. ਦੀ ਬੀਮਾਰੀ ਕਾਰਨ ਬੀਮਾਰ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਕੈਦੀ ਦਲਵਿੰਦਰ ਸਿੰਘ ਪੁੱਤਰ ਹਾਕਮ ਸਿੰਘ ਨਿਵਾਸੀ ਰਾਏਪੁਰ ਰਾਜਪੂਤਾਂ ਥਾਣਾ ਸਦਰ ਖੰਨਾ ਦਾ ਰਹਿਣ ਵਾਲਾ ਸੀ।
ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਹੀ ਲੀਵਰ ਅਤੇ ਟੀ. ਬੀ. ਦੀ ਬੀਮਾਰੀ ਤੋਂ ਪੀੜਤ ਸੀ, ਜਿਸ ਦਾ ਜੇਲ ਹਸਪਤਾਲ 'ਚ ਰੈਗੂਲਰ ਇਲਾਜ ਚੱਲ ਰਿਹਾ ਸੀ ਪਰ 31 ਜਨਵਰੀ 2018 ਨੂੰ ਅਚਾਨਕ ਉਸ ਦੀ ਹਾਲਤ ਜ਼ਿਆਦਾ ਖਰਾਬ ਹੋ ਗਈ। ਇਸ 'ਤੇ ਜੇਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ, ਜਿੱਥੇ ਕੈਦੀ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਭੇਜਿਆ ਗਿਆ। ਉੱਥੋਂ ਫਿਰ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਕੈਦੀ ਦੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।