ਸੈਂਟਰਲ ਜੇਲ ''ਚੋਂ ਹਵਾਲਾਤੀ ਕੋਲੋਂ ਮੋਬਾਇਲ ਬਰਾਮਦ

09/05/2018 6:33:21 PM

ਹੁਸ਼ਿਆਰਪੁਰ (ਅਮਰਿੰਦਰ) : ਸੈਂਟਰਲ ਜੇਲ ਹੁਸ਼ਿਆਰਪੁਰ 'ਚ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਥਾਣਾ ਸਿਟੀ ਦੀ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਸੈਂਟਰਲ ਜੇਲ ਹੁਸ਼ਿਆਰਪੁਰ 'ਚ ਤਾਇਨਾਤ ਸਹਾਇਕ ਜੇਲ ਸੁਪਰਡੈਂਟ ਆਸ਼ਾ ਨੰਦ ਅਨੁਸਾਰ ਜਾਂਚ ਦੌਰਾਨ ਪੇਸ਼ੀ ਭੁਗਤਣ ਤੋਂ ਬਾਅਦ ਜੇਲ ਪਰਤੇ ਹਵਾਲਾਤੀ ਮਨਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਨਮਾ ਵੱਲੋਂ ਲੁਕੋ ਕੇ ਰੱਖਿਆ ਮੋਬਾਇਲ ਫੋਨ ਬਰਾਮਦ ਕੀਤਾ। 
ਦੋਸ਼ੀ ਦੀ ਪਛਾਣ ਜੇਲ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਤੋਂ ਹੋਈ। ਥਾਣਾ ਸਿਟੀ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਮਨਦੀਪ ਸਿੰਘ ਖਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News