ਕੇਂਦਰੀ ਜੇਲ੍ਹ ਲਗਾਤਾਰ ਸੁਰਖੀਆਂ ''ਚ, 25 ਮੋਬਾਈਲ ਫੋਨ ਤੇ ਸਿਮਾਂ ਸਮੇਤ ਬਰਾਮਦ ਹੋਇਆ ਇਹ ਸਾਮਾਨ
Thursday, Jan 16, 2025 - 06:38 PM (IST)

ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ’ਚੋਂ 25 ਮੋਬਾਈਲ ਫੋਨ, 25 ਸਿਮਾਂ, 11 ਡੌਂਗਲ, 5 ਕੇਬਲ, 9 ਈਅਰ ਪੌਡ, 2 ਚਾਕੂ, ਇਕ ਜਿੰਦਰਾ, 5 ਚਾਰਜਰ, 6 ਈਅਰ ਫੋਨ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਇਕ ਵਿਅਕਤੀ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਬਟਾਲਾ ਦੇ ਦੀਪਕ ਦੀ ਬਦਲੀ ਕਿਸਮਤ, 100 ਰੁਪਏ ਦੀ ਲਾਟਰੀ ਨੇ ਕੀਤਾ ਮਾਲੋ-ਮਾਲ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਅਤੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਵਾਰਡਾਂ ’ਚੋਂ ਉਕਤ ਸਾਮਾਨ ਬਰਾਮਦ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ’ਚ ਮਨਜਿੰਦਰ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਅਤੇ ਇਕ ਅਣਪਛਾਤੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਲੋਕਾਂ ਨੂੰ ਮਿਲੇਗੀ ਰਾਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8