ਫਿਰੋਜ਼ਪੁਰ ਕੇਂਦਰੀ ਜੇਲ੍ਹ ''ਚੋਂ ਸਰਚ ਮੁਹਿੰਮ ਦੌਰਾਨ 4 ਮੋਬਾਇਲ ਬਰਾਮਦ

Wednesday, Jun 24, 2020 - 08:32 AM (IST)

ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਕੈਦੀਆਂ ਅਤੇ ਹਵਾਲਾਤੀਆਂ ਤੋਂ ਮੋਬਾਇਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਇਕ ਵਾਰ ਫਿਰ 4 ਮੋਬਾਇਲ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਬੈਟਰੀ ਅਤੇ ਚਾਰਜਰ ਆਦਿ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵੱਲੋਂ ਇਸ ਬਰਾਮਦਗੀ ਨੂੰ ਲੈ ਕੇ ਭੇਜੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਲੋਕੇਸ਼ ਕੁਮਾਰ, ਕਿਰਣ ਕੁਮਾਰ ਅਤੇ ਨੀਰਜ ਕੁਮਾਰ ਦੇ ਖਿਲਾਫ ਮਾਮਲਾ ਦਰਜ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ : ਸਾਈਕਲ ਟਰੈਕ 'ਤੇ ਮਿਲੇ ਕੁੜੀ ਦੇ ਵੱਢੇ ਹੋਏ ਪੈਰ, ਫੈਲੀ ਸਨਸਨੀ

ਦੱਸਣਯੋਗ ਹੈ ਕਿ ਕੇਂਦਰੀ ਜੇਲ੍ਹ 'ਚ ਕੈਦ ਕੱਟ ਰਹੇ ਨਾਮੀ ਗੈਂਗਸਟਰਾਂ ਤੋਂ ਲਗਾਤਾਰ ਟਚ ਮੋਬਾਇਲ ਫੋਨ ਬਰਾਮਦ ਕੀਤੇ ਜਾ ਰਹੇ ਹਨ ਅਤੇ ਇਹ ਨਾਮੀ ਗੈਂਗਸਟਰ ਕਦੇ ਵੀ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਉੱਥੇ ਹੀ ਵੱਡਾ ਸਵਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਸੁਰੱਖਿਆ 'ਤੇ ਖੜ੍ਹਾ ਹੋ ਰਿਹਾ ਹੈ ਕਿ ਅਖੀਰ ਇਹ ਮੋਬਾਇਲ ਫੋਨ ਇਨ੍ਹਾਂ ਗੈਂਗਸਟਰਾਂ ਤੱਕ ਕਿਵੇਂ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਪਾਤੜਾਂ 'ਚ 3 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਗੁਆਂਢੀਆਂ 'ਚ ਖੌਫ


Babita

Content Editor

Related News