ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

Sunday, Aug 18, 2024 - 12:21 PM (IST)

ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

ਫਿਰੋਜ਼ਪੁਰ (ਕੁਮਾਰ, ਰਾਜੇਸ਼ ਢੰਡ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੀਰ ਇੰਦਰ ਅਗਰਵਾਲ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਐਡੀਸ਼ਨਲ ਸੁਪਰੀਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਰਾਜਦੀਪ ਸਿੰਘ ਬਰਾੜ, ਹੋਰ ਜੇਲ ਅਧਿਕਾਰੀ , ਸੁਖਦੀਪ ਗੁੰਬਰ ਚੀਫ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ, ਕੁਮਾਰੀ ਪ੍ਰਿਅੰਕਾ ਗਰਗ ਆਦਿ ਮੌਜੂਦ ਸਨ। ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜੇਲ੍ਹ ’ਚ ਬੰਦ ਹਵਾਲਾਤੀਆਂ ਅਤੇ ਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਜੇਲ੍ਹ ਦੀ ਰਸੋਈ ਅਤੇ ਖਾਣੇ ਦਾ ਨਿਰੀਖਣ ਕੀਤਾ ਗਿਆ।

ਇਸ ਤੋਂ ਬਾਅਦ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੇਲ੍ਹ ਦੇ ਮਹਿਲਾ ਵਾਰਡ ’ਚ ਵੀ ਗਏ, ਜਿੱਥੇ ਉਨ੍ਹਾਂ ਨੇ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜੇਲ੍ਹ ’ਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਚੰਗੇ ਨਾਗਰਿਕ ਬਣ ਕੇ ਬਾਹਰ ਜਾਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਬਾਹਰ ਜਾ ਕੇ ਇਕ ਬਿਹਤਰ ਜ਼ਿੰਦਗੀ ਜੀਓ। ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਇਹ ਸੰਕਲਪ ਲਓ ਮੈਂ ਕਦੇ ਵੀ ਬਾਹਰ ਜਾ ਕੇ ਅਜਿਹਾ ਕੋਈ ਗਲਤ ਕੰਮ ਨਹੀਂ ਕਰਾਂਗਾ, ਜਿਸ ਲਈ ਮੈਨੂੰ ਦੁਬਾਰਾ ਜੇਲ੍ਹ ਜਾਣਾ ਪਵੇ। ਉਨ੍ਹਾਂ ਸਮੂਹ ਕੈਦੀਆਂ ਅਤੇ ਹਵਾਲਾਤੀਆਂ ਤੇ ਚੰਗੇ ਅਤੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਗਗਨਦੀਪ ਸਿੰਘ ਵੀ ਹਾਜ਼ਰ ਸਨ।
 


author

Babita

Content Editor

Related News