ਕੇਂਦਰੀ ਜੇਲ੍ਹ ’ਚੋਂ 3 ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ, ਮਾਮਲਾ ਦਰਜ
Saturday, Oct 19, 2024 - 03:39 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ 3 ਮੋਬਾਇਲ ਫੋਨ, 211 ਪੁੜੀਆਂ ਜਰਦਾ (ਤੰਬਾਕੂ), 2 ਬੰਡਲ ਸਿਗਰਟ ਬਰਾਮਦ ਹੋਈਆਂ ਹਨ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਦੇ ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰੀਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਬੀਤੇ ਦਿਨ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਲੈ ਰਹੇ ਸਨ। ਇਸ ਦੌਰਾਨ 2 ਟੱਚ ਸਕਰੀਨ ਮੋਬਾਇਲ ਫੋਨ, 1 ਕੀਪੈਡ ਮੋਬਾਇਲ ਫੋਨ, 211 ਪੁੜੀਆਂ ਜਰਦਾ (ਤੰਬਾਕੂ) 2 ਬੰਡਲ ਸਿਗਰਟ ਬਰਾਮਦ ਹੋਏ। ਜਾਂਚ ਕਰਤਾ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।