ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ ''ਚੋਂ ਤਿੰਨ ਖ਼ਤਰਨਾਕ ਕੈਦੀ ਫਰਾਰ
Friday, May 15, 2026 - 10:36 AM (IST)
ਪਟਿਆਲਾ (ਬਲਜਿੰਦਰ) : ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਤਿੰਨ ਕੈਦੀ ਫਰਾਰ ਹੋਏ ਹਨ। ਜਾਣਕਾਰੀ ਮੁਤਾਬਕ ਇਹ ਕੈਦੀਕ ਨਸ਼ਾ ਤਸਕਰੀ ਦੇ ਦੋਸ਼ ਵਿਚ ਜੇਲ੍ਹ ਅੰਦਰ ਬੰਦ ਸਨ। ਤਿੰਨੇ ਕੈਦੀ ਅੰਮ੍ਰਿਤਸਰ ਨਾਲ ਸੰਬੰਧਤ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਆਈ. ਜੀ. ਜੇਲ੍ਹ ਮੌਕੇ 'ਤੇ ਜੇਲ੍ਹ ਵਿਚ ਪਹੁੰਚੇ। ਦੂਜੇ ਪਾਸੇ ਪਟਿਆਲਾ ਪੁਲਸ ਵੱਲੋਂ ਇਸ ਮਾਮਲੇ ਵਿਚ ਥਾਂ-ਥਾਂ 'ਤੇ ਛਾਪੇਮਾਰੀ ਕਰਕੇ ਭੱਜੇ ਹੋਏ ਕੈਦੀਆਂ ਨੂੰ ਗ੍ਰਿਫਤਾਰ ਕਰਨ ਲਈ ਤਲਾਸ਼ੀ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਿਕ ਸੀ. ਆਈ. ਏ. ਪਟਿਆਲਾ ਦੀ ਪੁਲਸ ਨੇ ਇਸ ਮਾਮਲੇ ਵਿਚ ਕਈ ਥਾਂ 'ਤੇ ਛਾਪੇਮਾਰੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
